ਅਮਰੀਕਾ ਤੋਂ 119 ਹੋਰ ਭਾਰਤੀ ਡਿਪੋਰਟ, ਪੰਜਾਬੀਆਂ ਦੀ ਗਿਣਤੀ ਸਭ ਤੋਂ ਵੱਧ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚੇ 119 ਹੋਰ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਹਨਾਂ ‘ਚ 67 ਪੰਜਾਬ, 33 ਹਰਿਆਣਾ, 8 ਗੁਜਰਾਤ, 3 ਉੱਤਰ ਪ੍ਰਦੇਸ਼ ਤੇ 2 ਗੋਆ ਦੇ ਨਾਗਰਿਕ ਹਨ।

ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਣਗੀਆਂ 2 ਫਲਾਈਟਾਂ

ਪਹਿਲੀ ਫਲਾਈਟ 15 ਫਰਵਰੀ, ਰਾਤ 10 ਵਜੇ
ਦੂਜੀ ਫਲਾਈਟ 16 ਫਰਵਰੀ, ਰਾਤ 10 ਵਜੇ
ਅਮਰੀਕੀ ਫੌਜ ਦੇ ਵਿਸ਼ੇਸ਼ ਜਹਾਜ਼ ਭਾਰਤੀ ਨਾਗਰਿਕਾਂ ਨੂੰ ਲੈ ਕੇ ਆ ਰਹੇ ਹਨ।

ਭਾਰਤ ਸਰਕਾਰ ਨੇ ਦਿੱਤਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਭਾਰਤ ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚੇ ਨਾਗਰਿਕਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਉਨ੍ਹਾਂ ਮਨੁੱਖੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਵੀ ਕਹੀ।

ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਮੁਹਿੰਮ ਜਾਰੀ ਹੈ, ਜਿਸ ਕਾਰਨ ਭਾਰਤੀਆਂ ‘ਚ ਚਿੰਤਾ ਵਧ ਗਈ ਹੈ।

Leave a Reply

Your email address will not be published. Required fields are marked *