ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ। ਸਰਕਾਰ ਨੇ ਆਪਣੇ ਪਹਿਲੇ 3 ਮਹੀਨਿਆਂ ਵਿੱਚ ਇਹ ਵਾਅਦਾ ਪੂਰਾ ਕਰਦਿਆਂ 90 ਫ਼ੀਸਦੀ ਘਰੇਲੂ ਕੁਨੈਕਸ਼ਨਾਂ ‘ਤੇ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਕੀਤੀ, ਜਿਸ ਨਾਲ 90% ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਰਹੇ ਹਨ।
ਚੀਮਾ ਨੇ ਦੱਸਿਆ ਕਿ ਪਿਛਲੀ ਚੰਨੀ ਸਰਕਾਰ ਦੀ 7 ਕਿੱਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਸਬਸਿਡੀ ਨੂੰ ਵਾਪਸ ਲਿਆ ਗਿਆ ਹੈ, ਜਿਸ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦੀ ਬਚਤ ਹੋਵੇਗੀ। ਇਸਦੇ ਬਾਵਜੂਦ, ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲਦੀ ਰਹੇਗੀ।