ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ
ਬਾਲੀਵੁੱਡ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਇਸ ਦੁਨੀਆ ‘ਚ ਨਹੀਂ ਰਹੇ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਨੇ ਖ਼ੁਦਕੁਸ਼ੀ ਕਰ ਲਈ। ਖਬਰਾਂ ਦੀ ਮੰਨੀਏ ਤਾਂ ਉਸ ਨੇ ਘਰ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਲੋਕਾਂ ਦੇ ਦਿਮਾਗ ‘ਚ ਸਵਾਲ ਉੱਠ ਰਹੇ ਹਨ ਕਿ ਅਜਿਹਾ ਕੀ ਹੋ ਗਿਆ ਕਿ ਮਲਾਇਕਾ ਦੇ ਪਿਤਾ ਨੇ ਇੰਨਾ ਵੱਡਾ ਕਦਮ ਚੁੱਕਿਆ। ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਮਲਾਇਕਾ ਪੁਣੇ ‘ਚ ਸੀ, ਜਿਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ। ਉਸ ਦਾ ਸਾਬਕਾ ਪਤੀ ਅਰਬਾਜ਼ ਖਾਨ ਆਪਣੇ ਪਰਿਵਾਰ ਨਾਲ ਮੌਕੇ ‘ਤੇ ਪਹੁੰਚ ਗਿਆ ਹੈ। ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਚੱਲ ਰਹੇ ਸਨ ਅਤੇ ਕਈ ਵਾਰ ਉਨ੍ਹਾਂ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਸੀ।