ਪੰਜਾਬੀਆਂ ਨੂੰ CM ਮਾਨ ਅੱਜ ਦੇਣਗੇ ਖ਼ਾਸ ਤੋਹਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਤਬਾਦਲੇ ਲਿਆ ਰਹੀ ਹੈ। ਸਿਹਤ ਸੇਵਾਵਾਂ ਨੂੰ ਸੁਧਾਰਨ ਲਈ, ਮੁੱਖ ਮੰਤਰੀ ਮਾਨ ਅੱਜ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਇਹ ਸੂਬਾ ਪੱਧਰੀ ਸਮਾਗਮ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਹੋਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਮੁਫ਼ਤ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵੀ ਬਿਹਤਰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਪੰਜਾਬ ‘ਚ 842 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ‘ਚ 2 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ।