ਪੰਜਾਬ ‘ਚ ਵੱਜਿਆ ਚੋਣਾਂ ਦਾ ਬਿਗਲ, ਇਸ ਦਿਨ ਹੋਣਗੀਆਂ ਪੰਚਾਇਤੀ ਚੋਣਾਂ
ਪੰਜਾਬ ‘ਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਦੱਸ ਦੇਈਏ ਕਿ ਜਿਸ ਦਿਨ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਹੁੰਦੀਆਂ ਹਨ, ਸ਼ਾਮ ਤੱਕ ਉਨ੍ਹਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਂਦੇ ਹਨ। ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਰਾਜ ਕਮਲ ਚੌਧਰੀ ਰਾਜ ਕਮਿਸ਼ਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ।
ਪੰਜਾਬ ਵਿੱਚ ਤਿਉਹਾਰਾਂ ਅਤੇ ਝੋਨੇ ਦੀ ਕਟਾਈ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਚੋਣਾਂ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ, ਜਿਸ ਲਈ ਨਾਮਜ਼ਦਗੀਆਂ 27 ਸਤੰਬਰ ਤੋਂ 4 ਅਕਤੂਬਰ ਤੱਕ ਪੈਣਗੀਆਂ ਅਤੇ 7 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਨਾਮਜ਼ਦਗੀ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਚੋਣਾਂ 15 ਅਕਤੂਬਰ ਨੂੰ ਹੋਣਗੀਆਂ, ਜਿਸ ਦੌਰਾਨ ਪੋਲਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਿਸ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।