ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ
ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਸਿੱਧੂ ਨੂੰ ਸਰਬਸੰਮਤੀ ਨਾਲ ਪਿੰਡ ਮੂਸੇ ਵਾਲਾ ਦਾ ਸਰਪੰਚ ਚੁਣ ਲਿਆ ਗਿਆ ਹੈ। ਮੂਸਾ ਪਿੰਡ ਪੰਜਾਬ ਦੇ ਮਾਨਸਾ ਜ਼ਿਲ੍ਹੇ ਅਧੀਨ ਆਉਂਦਾ ਹੈ।
ਮਾਨਸਾ ਜ਼ਿਲ੍ਹੇ ਦਾ ਇੱਕ ਛੋਟਾ ਜਿਹਾ ਪਿੰਡ ਮੂਸਾ ਹੈ, ਇੱਥੇ 2800 ਦੇ ਕਰੀਬ ਵੋਟਰ ਹਨ। 60 ਫੀਸਦੀ ਤੋਂ ਵੱਧ ਆਬਾਦੀ ਜੱਟ ਸਿੱਖਾਂ ਦੀ ਹੈ। ਪਿੰਡ ਵਿੱਚ ਇੱਕ ਡਿਸਪੈਂਸਰੀ ਅਤੇ ਇੱਕ ਸੀਨੀਅਰ ਸੈਕੰਡਰੀ ਸਕੂਲ ਹੈ।