CM ਮਾਨ ਨੇ ਜਲੰਧਰ ‘ਚ ਬੁਲਾਈ ਪੰਜਾਬ ਕੈਬਨਿਟ ਦੀ ਮੀਟਿੰਗ, ਮਿਲ ਸਕਦੀ ਅਹਿਮ ਫੈਸਲਿਆਂ ਨੂੰ ਮਨਜ਼ੂਰੀ
ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਾਰ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਨਹੀਂ ਸਗੋਂ ਜਲੰਧਰ ਪੀਏਪੀ ਵਿੱਚ ਭਲਕੇ ਦੁਪਹਿਰ 1 ਵਜੇ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਪੰਜਾਬ ਪੰਚਾਇਤ ਚੋਣਾਂ, ਨਗਰ ਨਿਗਮ ਚੋਣਾਂ, ਡਾਕਟਰਾਂ ਦੀ ਭਰਤੀ ਵਰਗੇ ਕਈ ਮੁੱਦਿਆਂ ‘ਤੇ ਚਰਚਾ ਕਰ ਸਕਦਾ ਹੈ ਅਤੇ ਕਈ ਅਹਿਮ ਫੈਸਲਿਆਂ ਨੂੰ ਵੀ ਪ੍ਰਵਾਨਗੀ ਦੇ ਸਕਦਾ ਹੈ। ਦੱਸ ਦੇਈਏ ਕਿ ਕੈਬਨਿਟ ਦੀ ਆਖਰੀ ਮੀਟਿੰਗ 5 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਪਹਿਰ 12 ਵਜੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਦੌਰਾਨ ਖਰੀਦ ਦੇ ਮੁੱਦੇ ‘ਤੇ ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ।