Big News: ਅਮਰੀਕਾ ‘ਚ ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫ਼ਤਾਰ

ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੈਲੀਫੋਰਨੀਆ ਪੁਲਸ ਨੇ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਨਮੋਲ ਬਿਸ਼ਨੋਈ ਭਾਰਤ ਅਤੇ ਪੰਜਾਬ ਵਿੱਚ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਭਾਰਤ ਸਰਕਾਰ ਹੁਣ ਜਲਦ ਹੀ ਉਸ ਦੀ ਹਵਾਲਗੀ ਦੀ ਮੰਗ ਕਰੇਗੀ।

ਅਨਮੋਲ ਬਿਸ਼ਨੋਈ, ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਉਸ ‘ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਸਲਮਾਨ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ‘ਚ ਸ਼ਮੂਲੀਅਤ ਦਾ ਦੋਸ਼ ਹੈ। ਇਸ ਤੋਂ ਇਲਾਵਾ, ਅਨਮੋਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਵੀ ਮੁਲਜ਼ਮ ਹੈ।

ਰਿਪੋਰਟਾਂ ਮੁਤਾਬਕ ਅਨਮੋਲ ਬਿਸ਼ਨੋਈ ਭਾਰਤੀ ਏਜੰਸੀਆਂ ਲਈ ਮੋਸਟ ਵਾਂਟੇਡ ਸੀ ਅਤੇ ਕਾਫੀ ਸਮੇਂ ਤੋਂ ਅਮਰੀਕਾ ‘ਚ ਲੁਕਿਆ ਹੋਇਆ ਸੀ। ਕੈਲੀਫੋਰਨੀਆ ਪੁਲਸ ਨੇ ਉਸ ਦੀ ਗਿਰਫ਼ਤਾਰੀ ਲਈ ਕਾਰਵਾਈ ਕੀਤੀ ਹੈ। ਅਨਮੋਲ ਪਹਿਲਾਂ ਜੋਧਪੁਰ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਿਆ ਹੈ ਅਤੇ ਬਾਬਾ ਸਿੱਧੀਕੀ ਮਾਮਲੇ ‘ਚ ਵੀ ਲੋੜੀਂਦਾ ਹੈ।

ਭਾਰਤ ਸਰਕਾਰ ਹੁਣ ਅਨਮੋਲ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਲੀ ਹੈ, ਤਾਂ ਜੋ ਉਸ ਨੂੰ ਭਾਰਤ ਲਿਆ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *