ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਬਦਲ ਰਿਹਾ ਹੈ ਹਸਪਤਾਲ ਦਾ ਸਥਾਨ
ਡੇਰਾ ਬਿਆਸ ਦੇ ਪੈਰੋਕਾਰਾਂ ਲਈ ਇੱਕ ਕਸ਼ਟਦਾਇਕ ਖ਼ਬਰ ਸਾਹਮਣੇ ਆਈ ਹੈ, ਕਿਉਂਕਿ ਹਿਮਾਚਲ ਪ੍ਰਦੇਸ਼ ਦੇ ਭੋਟਾ ਸਥਿਤ ਡੇਰਾ ਬਿਆਸ ਹਸਪਤਾਲ ਨੂੰ ਜੰਮੂ-ਕਸ਼ਮੀਰ ਵਿੱਚ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਕ, ਕੁਝ ਜੰਮੂ-ਕਸ਼ਮੀਰ ਦੇ ਨੁਮਾਇੰਦੇ ਹਾਲ ਹੀ ਵਿੱਚ ਡੇਰਾ ਬਿਆਸ ਪਹੁੰਚੇ ਸਨ ਅਤੇ ਉਨ੍ਹਾਂ ਨੇ ਇਸ ਹਸਪਤਾਲ ਨੂੰ ਜੰਮੂ-ਕਸ਼ਮੀਰ ਵਿੱਚ ਸ਼ਿਫਟ ਕਰਨ ਬਾਰੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ, ਜਿਸ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਇਹ ਤਬਦੀਲੀ ਹਿਮਾਚਲ ਸਰਕਾਰ ਨਾਲ ਜ਼ਮੀਨ ਸਬੰਧੀ ਵਿਵਾਦਾਂ ਕਾਰਨ ਕੀਤੀ ਜਾ ਰਹੀ ਹੈ, ਜਿਸ ਵਿੱਚ ਡੇਰਾ ਬਿਆਸ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਸਮੱਸਿਆ ਦਾ ਹੱਲ ਨਾ ਹੋਣ ਕਾਰਨ, ਡੇਰਾ ਬਿਆਸ ਨੇ ਇਹ ਵੱਡਾ ਫੈਸਲਾ ਲਿਆ ਹੈ।
ਵਰਣਨਯੋਗ ਹੈ ਕਿ ਭੋਟਾ ਹਸਪਤਾਲ 44 ਏਕੜ ਜ਼ਮੀਨ ‘ਤੇ ਸਥਿਤ ਹੈ, ਜਿਸ ਵਿੱਚ 75 ਬਿਸਤਰਿਆਂ ਵਾਲਾ ਹਸਪਤਾਲ ਹੈ, ਜਿੱਥੇ ਰੋਜ਼ਾਨਾ ਲੱਗਭਗ 1000 ਮਰੀਜ਼ਾਂ ਦੀ ਓਪਡੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। 20 ਜੂਨ 1999 ਨੂੰ ਚਾਲੂ ਹੋਇਆ ਇਹ ਹਸਪਤਾਲ, ਇਥੇ ਲੈਬਾਰਟਰੀ, ਐਕਸ-ਰੇ ਅਤੇ ਮੁਫਤ ਦਵਾਈਆਂ ਦੇ ਨਾਲ-ਨਾਲ ਲੰਗਰ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ।