ਪੰਜਾਬ ‘ਚ ਸਰਦੀ ਦੀਆਂ ਛੁੱਟੀਆਂ ਵਧੀਆਂ, ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਕੂਲ
ਪੰਜਾਬ ਵਿੱਚ ਵਧ ਰਹੀ ਸਰਦੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹੁਣ ਨਵੀਆਂ ਹਦਾਇਤਾਂ ਅਨੁਸਾਰ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ। ਸਿੱਖਿਆ ਵਿਭਾਗ ਨੇ ਛੁੱਟੀਆਂ ਵਿੱਚ ਇਹ ਵਾਧਾ ਸੂਬੇ ਵਿੱਚ ਕੜਾਕੇ ਦੀ ਠੰਡ ਦੇ ਚਲਦਿਆਂ ਕੀਤਾ ਹੈ।