ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ ਸਜ਼ਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ-ਕਾਦਿਰ ਯੂਨੀਵਰਸਿਟੀ ਟਰੱਸਟ ਭ੍ਰਿਸ਼ਟਾਚਾਰ ਮਾਮਲੇ ਵਿੱਚ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨੀ ਅਦਾਲਤ ਨੇ 190 ਮਿਲੀਅਨ ਪੌਂਡ ਦੇ ਵੱਡੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਹ ਸਜ਼ਾ ਦਿੱਤੀ ਹੈ।
ਇਸੇ ਕੇਸ ਵਿੱਚ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੀ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਹਲਚਲ ਮਚਾਈ ਹੋਈ ਹੈ।
ਇਹ ਸਜ਼ਾ ਦੇਸ਼ ਦੇ ਕਾਨੂੰਨ ਅਤੇ ਆਦਾਲਤੀ ਪ੍ਰਣਾਲੀ ਵਿੱਚ ਭਰੋਸਾ ਵਧਾਉਣ ਦੇ ਉਦੇਸ਼ ਨਾਲ ਦੇਖੀ ਜਾ ਰਹੀ ਹੈ।