CM ਭਗਵੰਤ ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ‘ਚ ਇਲੈਕਸ਼ਨ ਕਮਿਸ਼ਨ ਦੀ ਟੀਮ ਵੱਲੋਂ ਰੇਡ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲ ਰਹੀ ਜਾਣਕਾਰੀ ਮੁਤਾਬਕ, ਇਹ ਤਲਾਸ਼ੀ ਦਿੱਲੀ ਸਥਿਤ ਕਪੂਰਥਲਾ ਹਾਊਸ ‘ਚ ਲਗਾਈ ਗਈ, ਜਿੱਥੇ ਮੁੱਖ ਮੰਤਰੀ ਆਪਣੇ ਦਿੱਲੀ ਦੌਰੇ ਦੌਰਾਨ ਰੁਕਦੇ ਹਨ।
ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਇਲੈਕਸ਼ਨ ਕਮਿਸ਼ਨ ਦੀ ਟੀਮ ਵੱਲੋਂ ਕਾਰਵਾਈ ਹੋਈ, ਪਰ ਚੋਣ ਕਮਿਸ਼ਨ ਨੇ ਅਜਿਹੀਆਂ ਰਿਪੋਰਟਾਂ ਦਾ ਖੰਡਨ ਕਰ ਦਿੱਤਾ। ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ, ਪਰ ਮੀਡੀਆ ‘ਚ ਇਹ ਮਾਮਲਾ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।