ਵੱਡੀ ਖ਼ਬਰ: ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਦੇ ਅਹੁਦੇ ਤੋਂ ਹਟਾਏ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ, ਜਿਸ ਵਿੱਚ ਵੱਡਾ ਫੈਸਲਾ ਲਿਆ ਗਿਆ। SGPC ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ, ਜਦਕਿ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਰਹਿਣਗੇ।
ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਹੁਦੇ ਤੋਂ ਹਟਾਇਆ ਜਾ ਚੁੱਕਾ ਹੈ।
ਧਾਮੀ ਦੇ ਅਸਤੀਫ਼ੇ ‘ਤੇ ਨਹੀਂ ਹੋਈ ਗੱਲਬਾਤ
ਇਸ ਬੈਠਕ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਕੋਈ ਵਿਚਾਰ-ਚਰਚਾ ਨਹੀਂ ਹੋਈ।