ਪੰਜਾਬ ਪੁਲਸ ‘ਚ ਵੱਡਾ ਫੇਰਬਦਲ: ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਬਣੇ ਸਵਪਨ ਸ਼ਰਮਾ
ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ਵਿੱਚ ਵੱਡੇ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਸਵਪਨ ਸ਼ਰਮਾ ਇਸ ਤੋਂ ਪਹਿਲਾਂ ਫਿਰੋਜ਼ਪੁਰ ਰੇਂਜ ਦੇ DIG ਦੇ ਤੌਰ ‘ਤੇ ਤਾਇਨਾਤ ਸਨ। ਉਨ੍ਹਾਂ ਦੀ ਜਗ੍ਹਾ ਹੁਣ IPS ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਨਵਾਂ DIG ਬਣਾਇਆ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦੂਜੇ ਪਾਸੇ, ਕੁਲਦੀਪ ਸਿੰਘ ਚਾਹਲ ਦੀ ਨਵੀਂ ਤਾਇਨਾਤੀ ਹਾਲੇ ਨਹੀਂ ਹੋਈ, ਪਰ ਉਨ੍ਹਾਂ ਨੂੰ ਜਲਦੀ ਨਵੀਂ ਜ਼ਿੰਮੇਵਾਰੀ ਸੌਂਪਣ ਦੀ ਗੱਲ ਕਹੀ ਗਈ ਹੈ।