ਕਾਲੀ ਥਾਰ ‘ਚ ਚਿੱਟੇ ਸਮੇਤ ਫੜੀ ਮਹਿਲਾ ਮੁਲਾਜ਼ਮ ਬਰਖ਼ਾਸਤ, ਪੁਲਸ ਵਲੋਂ ਵੱਡੀ ਕਾਰਵਾਈ
ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਸ ਨੇ ਬਠਿੰਡਾ ‘ਚ 17.71 ਗ੍ਰਾਮ ਹੈਰੋਇਨ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਤੁਰੰਤ ਬਰਖ਼ਾਸਤ ਕਰ ਦਿੱਤਾ। ਆਈ.ਜੀ. ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਹ ਕਾਰਵਾਈ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਕੀਤੀ ਗਈ।
ਮਾਨਸਾ ਐੱਸ.ਐੱਸ.ਪੀ. ਭਾਗੀਰਥ ਮੀਨਾ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਨੌਕਰੀ ਖਤਮ ਕਰਨ ਦੇ ਹੁਕਮ ਜਾਰੀ ਕੀਤੇ। ਪੁਲਸ ਟੀਮਾਂ ਨੇ ਉਸ ਦੀ ਕਾਰ ਵੀ ਜ਼ਬਤ ਕਰ ਲਈ।
ਪੁਲਸ ਮੁਲਜ਼ਮ ਦੀ ਜਾਇਦਾਦ ਦੀ ਜਾਂਚ ਕਰ ਰਹੀ ਹੈ ਅਤੇ ਨਾਜਾਇਜ਼ ਸੰਪਤੀ ਮਿਲਣ ‘ਤੇ ਹੋਰ ਵੀ ਕਾਨੂੰਨੀ ਕਾਰਵਾਈ ਹੋਵੇਗੀ। ਬਠਿੰਡਾ ਐੱਸ.ਐੱਸ.ਪੀ. ਅਮਨੀਤ ਕੌਂਡਲ ਨੂੰ ਪੂਰੀ ਜਾਂਚ ਲਈ ਹੁਕਮ ਜਾਰੀ ਕੀਤੇ ਗਏ ਹਨ।