Amarnath Yatra 2025: ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖ਼ਬਰੀ, 14 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ
ਬਾਬਾ ਅਮਰਨਾਥ ਬਰਫ਼ਾਨੀ ਦੀ ਯਾਤਰਾ ਇਸ ਸਾਲ 3 ਜੁਲਾਈ ਤੋਂ 9 ਅਗਸਤ 2025 (ਰੱਖੜੀ) ਤੱਕ ਚੱਲੇਗੀ। ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਨੇ ਐਲਾਨ ਕੀਤਾ ਹੈ ਕਿ ਆਫਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 14 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
ਯਾਤਰਾ ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਸ਼੍ਰਾਈਨ ਬੋਰਡ, ਜੰਮੂ-ਕਸ਼ਮੀਰ ਦੇ ਗਵਰਨਰ ਅਤੇ ਸਰਕਾਰ ਦੇ ਯਤਨਾਂ ਨਾਲ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕਰਕੇ ਸੁਰੱਖਿਆ ਅਤੇ ਸਹੂਲਤਾਂ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ।
ਸ਼ਿਵ ਭਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ। ਭੰਡਾਰਾ ਸੰਗਠਨਾਂ ਵੱਲੋਂ ਸ਼੍ਰਾਈਨ ਬੋਰਡ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਯਾਤਰੀਆਂ ਲਈ ਸਰੋਤਾਂ ਦੀ ਲੋੜ ਮੁਤਾਬਕ ਪ੍ਰਬੰਧਨਾ ਕਰਨਾ ਸ਼ਲਾਘਾਯੋਗ ਹੈ।
ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼, ਭੋਜਨ ਅਤੇ ਸਿਹਤ ਸੰਬੰਧੀ ਸੇਵਾਵਾਂ ਉੱਪਲਬਧ ਹੋਣਗੀਆਂ। ਸ਼੍ਰਾਈਨ ਬੋਰਡ ਵੱਲੋਂ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਤਰੀਕਾ ਅਤੇ ਹੋਰ ਜਾਣਕਾਰੀ ਬੋਰਡ ਵੱਲੋਂ ਜਲਦ ਜਾਰੀ ਕੀਤੀ ਜਾਵੇਗੀ।