ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਕਸ਼ੈ ਕੁਮਾਰ ਅਤੇ ਅਨੰਨਿਆ ਪਾਂਡੇ, ‘ਕੇਸਰੀ ਚੈਪਟਰ 2’ ਦੀ ਕਾਮਯਾਬੀ ਲਈ ਕੀਤੀ ਅਰਦਾਸ
ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਅਤੇ ਅਦਾਕਾਰਾ ਅਨੰਨਿਆ ਪਾਂਡੇ ਅੱਜ ਪਵਿੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕ ਕੇ ਆਪਣੀ ਆਉਣ ਵਾਲੀ ਫਿਲਮ ‘ਕੇਸਰੀ ਚੈਪਟਰ 2’ ਦੀ ਸਫ਼ਲਤਾ ਲਈ ਅਰਦਾਸ ਕੀਤੀ।
ਇਸ ਦੌਰਾਨ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ। ਅੰਮ੍ਰਿਤਸਰ ਪੁਲਸ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਜਥੇਬੰਦੀਆਂ ਦੀ ਟੀਮ ਸਥਾਨ ‘ਤੇ ਮੌਜੂਦ ਰਹੀ।
18 ਅਪ੍ਰੈਲ 2025 ਨੂੰ ਹੋਵੇਗੀ ਰਿਲੀਜ਼
ਧਰਮਾ ਪ੍ਰੋਡਕਸ਼ਨ, ਲੀਓ ਮੀਡੀਆ ਕਲੈਕਟਿਵ ਅਤੇ ਕੇਪ ਆਫ ਗੁੱਡ ਫਿਲਮਜ਼ ਵੱਲੋਂ ਨਿਰਮਿਤ ਫਿਲਮ ‘ਕੇਸਰੀ ਚੈਪਟਰ 2’ ਨੂੰ 18 ਅਪ੍ਰੈਲ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕੀਤਾ ਜਾਵੇਗਾ।
ਇਤਿਹਾਸਕ ਪਿਛੋਕੜ ‘ਤੇ ਆਧਾਰਿਤ ਕਹਾਣੀ
ਇਹ ਫਿਲਮ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਕੀਲ ਸੀ. ਸ਼ੰਕਰਨ ਨਾਇਰ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਜਿਨ੍ਹਾਂ ਨੇ ਜਲਿਆਂਵਾਲਾ ਬਾਗ ਕਤਲੇਆਮ ਦੀ ਸੱਚਾਈ ਸਾਹਮਣੇ ਲਿਆਉਣ ਲਈ ਕਾਨੂੰਨੀ ਲੜਾਈ ਲੜੀ ਸੀ।
ਫਿਲਮ ਵਿੱਚ ਅਕਸ਼ੈ ਕੁਮਾਰ ਸੀ.ਐੱਸ. ਨਾਇਰ ਦੀ ਭੂਮਿਕਾ ਨਿਭਾ ਰਹੇ ਹਨ, ਜਦਕਿ ਆਰ. ਮਾਧਵਨ ਅਤੇ ਅਨੰਨਿਆ ਪਾਂਡੇ ਵੀ ਅਹੰਕਾਰ ਭੂਮਿਕਾਵਾਂ ‘ਚ ਨਜ਼ਰ ਆਉਣਗੇ।