ਪਹਿਲਗਾਮ ਹਮਲੇ ਤੋਂ ਬਾਅਦ ਵੱਡਾ ਐਕਸ਼ਨ! PM ਮੋਦੀ ਦੀ ਰੱਖਿਆ ਸਕੱਤਰ ਨਾਲ ਮੀਟਿੰਗ
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਖੂਨੀ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਚੰਤਾ ਜਨਕ ਬਣੇ ਹੋਏ ਹਨ। ਇਸ ਘਟਨਾ ਦੇ ਮਗਰੋਂ, ਅੱਜ ਭਾਰਤ ਦੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉੱਚ ਪੱਧਰੀ ਰਾਸ਼ਟਰੀ ਸੁਰੱਖਿਆ ਮਸਲਿਆਂ ‘ਤੇ ਚਰਚਾ ਲਈ ਮੁਲਾਕਾਤ ਕੀਤੀ।
ਇਹ ਮੀਟਿੰਗ, ਜਿਸ ਵਿੱਚ ਭਵਿੱਖ ਦੀ ਸੰਭਾਵਿਤ ਰਣਨੀਤਕ ਕਾਰਵਾਈ ਤੇ ਫੈਸਲਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ, ਫੌਜੀ ਤਿੰਨੋ ਅੰਗਾਂ—ਥਲ, ਜਲ ਅਤੇ ਹਵਾਈ ਸੈਨਾ—ਦੇ ਮੁਖੀਆਂ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਦਾ ਤਜਰਬਾ ਵੀ ਇਸ ਵਿੱਚ ਸ਼ਾਮਿਲ ਸੀ।
ਦੱਸਣਯੋਗ ਹੈ ਕਿ ਪਹਿਲਗਾਮ ਹਮਲੇ ਵਿੱਚ 26 ਨਿਰਦੋਸ਼ ਨਾਗਰਿਕਾਂ ਦੀ ਜਾਨ ਗਈ ਸੀ। ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਨਾਲ ਜੁੜੇ ਅੱਤਵਾਦੀ ਤੱਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਮਲੇ ਦੇ ਤਤਕਾਲ ਬਾਅਦ, ਭਾਰਤ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਸਿੰਧੂ ਜਲ ਸੰਧੀ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਅਤੇ ਪਾਕਿਸਤਾਨ ਲਈ ਵੀਜ਼ਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ।
ਇਸਦੇ ਨਾਲ ਹੀ ਭਾਰਤ ਨੇ ਆਪਣੇ ਡਿਪਲੋਮੈਟਾਂ ਨੂੰ ਪਾਕਿਸਤਾਨ ਤੋਂ ਵਾਪਸ ਬੁਲਾ ਲਿਆ ਹੈ ਤੇ ਪਾਕਿਸਤਾਨੀ ਰਾਜਨਾਇਕਾਂ ਨੂੰ ਦੇਸ਼ ਛੱਡਣ ਦੇ ਹੁਕਮ ਦਿੱਤੇ ਹਨ। ਵਧਦੇ ਤਣਾਅ ਨੂੰ ਦੇਖਦਿਆਂ, ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕਈ ਪ੍ਰਮੁੱਖ ਟੂਰਿਸਟ ਸਥਲ ਵੀ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਹਨ।
ਹੁਣ ਦੇਖਣਾ ਇਹ ਹੈ ਕਿ ਭਾਰਤ ਵੱਲੋਂ ਅਗਲਾ ਕਦਮ ਕੀ ਲਿਆ ਜਾਂਦਾ ਹੈ।