ਭਾਰਤ-ਪਾਕਿਸਤਾਨ ਤਣਾਅ ਵਿਚ ਵੱਡਾ ਕਦਮ: ਜੈਸਲਮੇਰ ‘ਚ ਬਾਜ਼ਾਰ ਬੰਦ ਅਤੇ ਰਾਤ ਭਰ ਬਲੈਕ ਆਊਟ ਦੇ ਹੁਕਮ
ਭਾਰਤ-ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ, ਰਾਜਸਥਾਨ ਦੇ ਜੈਸਲਮੇਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਹੈ ਕਿ ਸ਼ਾਮ 5 ਵਜੇ ਤੋਂ ਸਾਰੇ ਬਾਜ਼ਾਰ ਬੰਦ ਰਹਿਣਗੇ ਅਤੇ ਰਾਤ 6 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਾ ਇਲਾਕਾ ਬਲੈਕ ਆਊਟ ਰਹੇਗਾ।
ਇਹ ਫ਼ੈਸਲਾ ਭਾਰਤ ਵੱਲੋਂ ਕੀਤੇ ਗਏ ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਪਾਕਿਸਤਾਨ ਵਲੋਂ ਵਧ ਰਹੀ ਹਲਚਲ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦੱਸਣਯੋਗ ਹੈ ਕਿ ਵੀਰਵਾਰ ਰਾਤ ਨੂੰ ਜੰਮੂ, ਪਠਾਨਕੋਟ ਅਤੇ ਊਧਮਪੁਰ ‘ਚ ਪਾਕਿਸਤਾਨ ਵਲੋਂ ਡਰੋਨ ਅਤੇ ਮਿਜ਼ਾਈਲ ਰਾਹੀਂ ਹਮਲੇ ਦੀ ਕੋਸ਼ਿਸ਼ ਕੀਤੀ ਗਈ, ਪਰ ਭਾਰਤੀ ਫੌਜ ਦੀ ਚੁਸਤਤਾ ਨੇ ਇਨ੍ਹਾਂ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ।
ਯਾਦ ਰਹੇ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਦੇ ਜਵਾਬ ਵਿਚ ਭਾਰਤੀ ਹਥਿਆਰਬੰਦ ਬਲਾਂ ਨੇ PoK ਸਮੇਤ ਪਾਕਿਸਤਾਨ ਵਿਚ ਅੱਤਵਾਦੀ ਠਿਕਾਣਿਆਂ ‘ਤੇ ਵੱਡੀ ਕਾਰਵਾਈ ਕਰਦਿਆਂ ਨੌਂ ਟਿਕਾਣਿਆਂ ਨੂੰ ਤਬਾਹ ਕੀਤਾ, ਜਿਸਨੂੰ ‘ਆਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ।
ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਵਲੋਂ ਉੱਤਰੀ ਸਰਹੱਦੀ ਇਲਾਕਿਆਂ ਵਿਚ ਜਵਾਬੀ ਕਦਮਾਂ ਦੀ ਸੰਭਾਵਨਾ ਨੂੰ ਲੈ ਕੇ ਜੈਸਲਮੇਰ ਵਿੱਚ ਇਹ ਸੁਰੱਖਿਆ ਉਪਾਅ ਅਪਣਾਏ ਗਏ ਹਨ।