ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਐਮਰਜੈਂਸੀ ਲਈ ਅਲਰਟ, ਸਿਵਲ ਰੱਖਿਆ ਵਿਭਾਗਾਂ ਨੂੰ ਮਿਲੇ ਨਿਰਦੇਸ਼
ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਵੱਲੋਂ ਕੀਤੇ ‘ਆਪ੍ਰੇਸ਼ਨ ਸਿੰਦੂਰ’ ਦੇ ਜਵਾਬ ਵਿਚ ਗ੍ਰਹਿ ਮੰਤਰਾਲੇ (MHA) ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਮਰਜੈਂਸੀ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ:
-
ਸਿਵਲ ਰੱਖਿਆ ਨਿਯਮਾਂ ਤਹਿਤ ਐਮਰਜੈਂਸੀ ਸ਼ਕਤੀਆਂ ਸਰਗਰਮ ਕੀਤੀਆਂ ਜਾਣ।
-
ਹਵਾਈ ਹਮਲਿਆਂ, ਬਲੈਕਆਉਟ ਅਤੇ ਤੁਰੰਤ ਹਿਜਰਤ ਬਾਰੇ ਮੌਕ ਡ੍ਰਿੱਲ ਕਰਵਾਏ ਜਾਣ।
-
ਜ਼ਰੂਰੀ ਸੇਵਾਵਾਂ, ਜਿਵੇਂ ਕਿ ਵਿਦਿਊਤ, ਪਾਣੀ, ਬਿਹਾਸਪਤਾਲ ਸੇਵਾਵਾਂ ਦੀ ਤਿਆਰੀ ਯਕੀਨੀ ਬਣਾਈ ਜਾਵੇ।
ਇਸੇ ਤਹਿਤ, AIIMS ਦਿੱਲੀ ਸਮੇਤ ਹੋਰ ਮੁੱਖ ਹਸਪਤਾਲਾਂ ਨੂੰ ਵੀ ਐਲਰਟ ‘ਤੇ ਰਹਿਣ ਅਤੇ ਡਾਕਟਰੀ ਸਟਾਫ ਅਤੇ ਸਪਲਾਈ ਤਿਆਰ ਰੱਖਣ ਲਈ ਕਿਹਾ ਗਿਆ ਹੈ।
ਪੰਜਾਬ ਸਰਹੱਦੀ ਇਲਾਕਿਆਂ ਵਿੱਚ ਐਂਟੀ ਡਰੋਨ ਸਿਸਟਮ ਲਗਾਏ ਜਾ ਰਹੇ ਹਨ ਅਤੇ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਇਹ ਸਾਰੇ ਕਦਮ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਸੰਭਾਵਿਤ ਐਮਰਜੈਂਸੀ ਸਥਿਤੀ ਵਿਚ ਲੋਕਾਂ ਦੀ ਜ਼ਿੰਦਗੀ ਅਤੇ ਸੰਪਤੀ ਦੀ ਰੱਖਿਆ ਕੀਤੀ ਜਾ ਸਕੇ।