ਜਲੰਧਰ ‘ਚ ਧਮਾਕਿਆਂ ਤੋਂ ਬਾਅਦ ਨਵੇਂ ਹੁਕਮ ਜਾਰੀ, ਕਈ ਬਾਜ਼ਾਰ ਤੇ ਮਾਲ ਅੱਜ ਰਹਿਣਗੇ ਬੰਦ
ਅੱਜ ਸਵੇਰੇ ਜਲੰਧਰ ‘ਚ ਵੱਖ-ਵੱਖ ਥਾਵਾਂ ‘ਤੇ ਹੋਏ ਧਮਾਕਿਆਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਉਪਾਅ ਲਾਗੂ ਕਰ ਦਿੱਤੇ ਗਏ ਹਨ। ਸਥਿਤੀ ਨੂੰ ਸੰਵੇਦਨਸ਼ੀਲ ਵੇਖਦਿਆਂ ਡਿਪਟੀ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕਰਦਿਆਂ ਕਈ ਇਲਾਕਿਆਂ ‘ਚ ਬਾਜ਼ਾਰ ਅਤੇ ਮਾਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਕਿਹੜੇ ਇਲਾਕੇ ਰਹਿਣਗੇ ਪ੍ਰਭਾਵਿਤ?
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਲੰਧਰ ਕੈਂਟ ਅਤੇ ਆਦਮਪੁਰ ਦੇ ਬਾਜ਼ਾਰ ਅੱਜ ਮੁਕੰਮਲ ਤੌਰ ‘ਤੇ ਬੰਦ ਰਹਿਣਗੇ। ਇਨ੍ਹਾਂ ਇਲਾਕਿਆਂ ਵਿੱਚ ਸਾਰੇ ਸ਼ਾਪਿੰਗ ਮਾਲ ਅਤੇ ਉੱਚੀਆਂ ਇਮਾਰਤਾਂ ਨੂੰ ਵੀ ਅੱਜ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਲੋਕਾਂ ਨੂੰ ਕੀ ਹੈ ਅਪੀਲ?
ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਘਬਰਾਉਣ ਦੀ ਲੋੜ ਨਹੀਂ, ਪਰ ਪੂਰੀ ਸਾਵਧਾਨੀ ਵਰਤੀ ਜਾਵੇ। ਲੋਕ ਘਰਾਂ ਵਿਚ ਰਹਿਣ, ਬਿਨਾਂ ਲੋੜ ਦੇ ਬਾਹਰ ਨਾ ਨਿਕਲਣ ਅਤੇ ਵੱਡੀਆਂ ਇਮਾਰਤਾਂ ਜਾਂ ਭੀੜ ਵਾਲੀਆਂ ਥਾਵਾਂ ‘ਚ ਜਾਣ ਤੋਂ ਗੁਰੇਜ਼ ਕਰਨ।
ਸੁਰੱਖਿਆ ਲਈ ਕੀ ਕੀਤੇ ਉਪਾਅ?
ਸ਼ਹਿਰ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਧਿਕਾਰਿਕ ਸੋਤਰਾਂ ਰਾਹੀਂ ਹੀ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਹੈ ਅਤੇ ਕਿਸੇ ਵੀ ਐਮਰਜੈਂਸੀ ਲਈ 112 ‘ਤੇ ਸੰਪਰਕ ਕਰਨ ਨੂੰ ਕਿਹਾ ਗਿਆ ਹੈ।