ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਵੀ ਸਕੂਲ ਰਹਿਣਗੇ ਬੰਦ, ਜਾਣੋ ਪੂਰਾ ਵੇਰਵਾ
ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਅੱਜ ਤੋਂ ਰਾਜ ਦੇ ਜ਼ਿਆਦਾਤਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੁਲ੍ਹ ਰਹੀਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ ਜਾਰੀ ਕੀਤਾ ਹੋਇਆ ਹੈ, ਤਾਂ ਉਹ ਪ੍ਰੀਖਿਆਵਾਂ ਸੋਧੇ ਹੋਏ ਸਮੇਂ ਅਨੁਸਾਰ ਹੀ ਲਿਆਈਆਂ ਜਾਣਗੀਆਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਸਥਾਨਕ ਹਾਲਾਤਾਂ ਨੂੰ ਦੇਖਦਿਆਂ ਸਕੂਲ ਖੋਲ੍ਹਣ ਜਾਂ ਬੰਦ ਕਰਨ ਦਾ ਫੈਸਲਾ ਲੈ ਸਕਣ।
ਦੂਜੇ ਪਾਸੇ, ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ 12 ਮਈ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਡੀ.ਸੀ. ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ, ਇਨ੍ਹਾਂ ਥਾਵਾਂ ’ਚ ਅੱਜ ਵਿਦਿਆਕ ਸੰਸਥਾਵਾਂ ਬੰਦ ਰਹਿਣਗੀਆਂ।