ਸਰਹੱਦੀ ਇਲਾਕਿਆਂ ਵਿੱਚ ਅੱਜ ਵੀ ਸਕੂਲ ਰਹਿਣਗੇ ਬੰਦ, ਆਨਲਾਈਨ ਪੜ੍ਹਾਈ ਜਾਰੀ
ਭਾਵੇਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਕੂਲ ਆਮ ਰੂਪ ਵਿੱਚ ਖੁੱਲ੍ਹ ਚੁੱਕੇ ਹਨ, ਪਰ ਸਰਹੱਦੀ ਖੇਤਰਾਂ ਦੀ ਤਨਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਕੁਝ ਜ਼ਿਲ੍ਹਿਆਂ ਵਿੱਚ ਅੱਜ ਵੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਬੀਤੀ ਰਾਤ ਪਾਕਿਸਤਾਨ ਵੱਲੋਂ ਮੁੜ ਡਰੋਨ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਜਿਸਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ।
ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੀ ਛੂਟ ਦਿੱਤੀ ਸੀ। ਇਸ ਦੇ ਤਹਿਤ ਅੰਮ੍ਰਿਤਸਰ, ਪਠਾਨਕੋਟ, ਤਾਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਅੱਜ ਵੀ ਸਕੂਲ ਬੰਦ ਰਹਿਣਗੇ।
ਬੱਚਿਆਂ ਦੀ ਪੜ੍ਹਾਈ ਪ੍ਰਭਾਵਤ ਨਾ ਹੋਵੇ, ਇਸ ਲਈ ਕਈ ਸਕੂਲਾਂ ਵੱਲੋਂ ਆਨਲਾਈਨ ਕਲਾਸਾਂ ਦੇ ਜ਼ਰੀਏ ਪੜ੍ਹਾਈ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।