ਜਲੰਧਰ ਤੋਂ ਆਪ ਦੇ MLA ਰਮਨ ਅਰੋੜਾ ਦੀ Security ਸਰਕਾਰ ਨੇ ਲਈ ਵਾਪਸ
ਪੰਜਾਬ ਦੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ ਦੇਖਣ ਨੂੰ ਮਿਲਿਆ ਹੈ। ਸਰਕਾਰ ਨੇ ਉਨ੍ਹਾਂ ਨੂੰ ਮਿਲ ਰਹੀ ਸਰਕਾਰੀ ਸੁਰੱਖਿਆ ਵਾਪਸ ਲੈ ਲਈ ਹੈ।
ਜਦੋਂ ਇਸ ਮਾਮਲੇ ਬਾਰੇ ਵਿਧਾਇਕ ਰਮਨ ਅਰੋੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ, “ਸੁਰੱਖਿਆ ਸਰਕਾਰ ਵੱਲੋਂ ਦਿੱਤੀ ਗਈ ਸੀ ਅਤੇ ਹੁਣ ਉਸੇ ਤਰੀਕੇ ਨਾਲ ਵਾਪਸ ਲੈ ਲਈ ਗਈ ਹੈ।“
ਉਨ੍ਹਾਂ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਨੇ ਅਚਾਨਕ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਉੱਪਰੋਂ ਫ਼ੋਨ ਆਇਆ ਹੈ ਅਤੇ ਹੁਣ ਉਹਨਾਂ ਨੂੰ ਡਿਊਟੀ ਤੋਂ ਵਾਪਸ ਬੁਲਾਇਆ ਗਿਆ ਹੈ।
ਹਾਲਾਂਕਿ, ਸਰਕਾਰ ਵੱਲੋਂ ਸੁਰੱਖਿਆ ਵਾਪਸੀ ਦੇ ਪਿੱਛੇ ਕੋਈ ਅਧਿਕਾਰਿਕ ਕਾਰਨ ਨਹੀਂ ਦਿੱਤਾ ਗਿਆ।