ਮਾਨ ਸਰਕਾਰ ਦੀ ਵੱਡੀ ਕਾਰਵਾਈ: ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਸਖ਼ਤ ਰੁਖ ਅਪਣਾਉਂਦੇ ਹੋਏ ਆਪਣੇ ਹੀ ਪਾਰਟੀ ਵਿਧਾਇਕ ਰਮਨ ਅਰੋੜਾ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਵਿਭਾਗ ਵੱਲੋਂ ਅਰੋੜਾ ਦੇ ਘਰ ‘ਤੇ ਛਾਪਾਮਾਰੀ ਕੀਤੀ ਗਈ, ਜਿਸ ਦੌਰਾਨ ਕਈ ਅਹਿਮ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਛਾਪੇ ਮਗਰੋਂ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਸਰਕਾਰੀ ਸੂਤਰਾਂ ਅਨੁਸਾਰ, ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਤਹਿਤ ਐਫ਼.ਆਈ.ਆਰ. ਦਰਜ ਕਰ ਲੀ ਗਈ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਵਿਰੁੱਧ ‘ਜੀਰੋ ਟੋਲਰੇਂਸ’ ਨੀਤੀ ਦੇ ਤਹਿਤ ਕੀਤੀ ਗਈ ਹੈ।