ਜਲੰਧਰ ‘ਚ ਵਕੀਲ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਜਾਂਚ ‘ਚ ਜੁਟੀ
ਸ਼ਹਿਰ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਵਧਾਉਂਦੀ ਹੋਈ ਵੱਡੀ ਘਟਨਾ ਸਾਹਮਣੇ ਆਈ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਵਕੀਲ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਐਡਵੋਕੇਟ ਢੀਂਗਰਾ ਦੀ ਲਾਸ਼ ਉਨ੍ਹਾਂ ਦੇ ਘਰੋਂ ਬਰਾਮਦ ਹੋਈ ਹੈ। ਹੱਤਿਆ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਰ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹੱਤਿਆ ਦੇ ਕਾਰਨ ਬਾਰੇ ਹਜੇ ਤੱਕ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਤਲ ਦੇ ਹਰੇਕ ਪਹਲੂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਚਲ ਰਹੀ ਹੈ ਅਤੇ ਜਲਦੀ ਹੀ ਮਾਮਲੇ ਦੀ ਪੜਤਾਲ ਦੇ ਨਤੀਜੇ ਸਾਹਮਣੇ ਲਿਆਂਦੇ ਜਾਣਗੇ। ਵਕੀਲ ਦੀ ਹੱਤਿਆ ਕਾਰਨ ਕਾਨੂੰਨੀ ਵਰਗ ‘ਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਸਥਾਨਕ ਲੋਕਾਂ ‘ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ।