ਗੁਰੂ ਨਾਨਕ ਹਸਪਤਾਲ ਵਿੱਚ ਦੋ ਨੌਜਵਾਨਾਂ ਨੇ ਰੈਜ਼ੀਡੈਂਟ ਡਾਕਟਰ ਨਾਲ ਕੀਤੀ ਛੇੜਛਾੜ
ਗੁਰੂ ਨਾਨਕ ਹਸਪਤਾਲ ਦੇ ਇੱਕ ਰੈਜ਼ੀਡੈਂਟ ਮਹਿਲਾ ਡਾਕਟਰ ਨੂੰ ਉਸਦੀ ਡਿਊਟੀ ਖਤਮ ਕਰਨ ਦੇ ਬਾਅਦ ਕਮਰੇ ਵੱਲ ਜਾਂਦੇ ਸਮੇਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਛੇੜਛਾੜ ਦਾ ਸਾਹਮਣਾ ਕਰਨਾ ਪਿਆ।
ਰੈਜ਼ੀਡੈਂਟ ਡਾਕਟਰ ਨੇ ਦੌੜ ਕੇ ਆਪਣੀ ਜਾਨ ਬਚਾਈ। ਇਸ ਘਟਨਾ ਦੀ ਜਾਣਕਾਰੀ ਉਸਨੇ ਵਾਰਡ ਦੇ ਡਾਕਟਰ ਨੂੰ ਦਿੱਤੀ, ਜਿਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਗਈ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਦੇਰ ਰਾਤ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ਦੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਘਟਨਾ 2 ਸਤੰਬਰ ਦੀ ਰਾਤ ਦੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਡਾਕਟਰ ਦਿੱਲੀ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਕਾਫ਼ੀ ਡਰੀ ਹੋਈ ਸੀ।
ਕੋਲਕਾਤਾ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੇ ਮਾਮਲੇ ਤੋਂ ਬਾਅਦ, ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਨੂੰ ਕੇਸ ਦਰਜ ਕਰਨਾ ਪਵੇਗਾ। ਪਰ ਕਲਕੱਤਾ ਘਟਨਾ ਤੋਂ ਕੋਈ ਸਬਕ ਨਹੀਂ ਲਿਆ ਗਿਆ, ਜਿਸ ਕਰਕੇ 2 ਸਤੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਫਿਰ ਇੱਕ ਮਹਿਲਾ ਡਾਕਟਰ ਨਾਲ ਛੇੜਛਾੜ ਦੀ ਘਟਨਾ ਵਾਪਰ ਗਈ। ਮਹਿਲਾ ਡਾਕਟਰ ਨੇ ਡਰਦੇ ਹੋਏ ਇਸਦੀ ਜਾਣਕਾਰੀ ਵਾਰਡ ਇੰਚਾਰਜ ਨੂੰ ਦਿੱਤੀ, ਅਤੇ ਫਿਰ ਮੈਡੀਕਲ ਸੁਪਰਡੈਂਟ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਹਿਲਾ ਡਾਕਟਰ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।