Breaking News: ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਮੁਕਤਸਰ ਦੇ ਡੀ. ਸੀ. ਸਸਪੈਂਡ
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਮੁਕਤਸਰ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਸਸਪੈਂਡ ਕਰ ਦਿੱਤਾ ਹੈ। ਸੂਤਰਾਂ ਮੁਤਾਬਕ, ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ‘ਤੇ ਇਹ ਕਾਰਵਾਈ ਕੀਤੀ ਗਈ ਹੈ।
ਸਰਕਾਰ ਵੱਲੋਂ ਸਖ਼ਤ ਰਵੱਈਆ
ਸੂਤਰ ਦੱਸ ਰਹੇ ਹਨ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ, ਉੱਚ ਅਧਿਕਾਰੀਆਂ ਨੇ ਤੁਰੰਤ ਜਾਂਚ ਦਾ ਹੁਕਮ ਦਿੱਤਾ ਅਤੇ ਤਦ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਗਈ।
ਹੋਰ ਅਧਿਕਾਰੀਆਂ ‘ਤੇ ਵੀ ਹੋ ਸਕਦੀ ਹੈ ਕਾਰਵਾਈ
ਮਾਣਜੀ ਸਰਕਾਰ ਪੰਜਾਬ ‘ਚ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗ ਅਤੇ ਕਾਰਵਾਈ ਕਰ ਰਹੀ ਹੈ। ਅਜੇ ਵੀ ਕਈ ਹੋਰ ਅਧਿਕਾਰੀ ਜਾਂਚ ਦੇ ਘੇਰੇ ‘ਚ ਹਨ, ਜਿਨ੍ਹਾਂ ‘ਤੇ ਵੀ ਕਾਰਵਾਈ ਹੋ ਸਕਦੀ ਹੈ।