ਫਰੀਦਕੋਟ ‘ਚ ਭਿਆਨਕ ਹਾਦਸਾ, CM ਭਗਵੰਤ ਮਾਨ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ
ਅੱਜ ਸਵੇਰੇ ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਬੱਸ ਨਾਲੇ ‘ਚ ਜਾ ਡਿੱਗੀ। ਇਸ ਹਾਦਸੇ ‘ਚ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਯਾਤਰੀ ਗੰਭੀਰ ਜ਼ਖ਼ਮੀ ਹਨ।
CM ਮਾਨ ਐਕਸ਼ਨ ‘ਚ, ਜ਼ਖ਼ਮੀਆਂ ਦੀ ਤੁਰੰਤ ਮਦਦ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਗਹਿਰੀ ਸੋਗ ਪ੍ਰਗਟਾਉਂਦੇ ਹੋਏ ਪਰਸ਼ਾਸਨ ਨੂੰ ਤੁਰੰਤ ਰਾਹਤ ਕਾਰਜ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਜ਼ਖ਼ਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ।
CM ਮਾਨ ਦਾ ਟਵੀਟ
ਮੁੱਖ ਮੰਤਰੀ ਨੇ ਟਵੀਟ ਕਰ ਕੇ ਵੀ ਹਾਦਸੇ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਲਿਖਿਆ:
“ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ, ਜਿੱਥੇ ਬੱਸ ਟਰੱਕ ਨਾਲ ਟਕਰਾ ਕੇ ਨਾਲੇ ‘ਚ ਜਾ ਡਿੱਗੀ। ਕਈ ਜ਼ਖ਼ਮੀ ਹਨ, ਕੁਝ ਦੀ ਹਾਲਤ ਨਾਜ਼ੁਕ ਹੈ। ਮੈਂ ਪਰਸ਼ਾਸਨ ਨੂੰ ਤੁਰੰਤ ਮਦਦ ਦੇ ਹੁਕਮ ਦਿੱਤੇ ਹਨ ਅਤੇ ਲਗਾਤਾਰ ਰਾਬਤੇ ‘ਚ ਹਾਂ। ਮੈਂ ਜਾਨ ਗੁਆਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ ਅਤੇ ਜ਼ਖ਼ਮੀਆਂ ਦੀ ਜਲਦੀ ਸੁਧਾਰ ਦੀ ਕਾਮਨਾ ਕਰਦਾ ਹਾਂ।“
ਫਿਲਹਾਲ ਮੌਕੇ ‘ਤੇ ਰਾਹਤ ਕੰਮ ਜਾਰੀ ਹਨ, ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।