IPS ਧੰਨਪ੍ਰੀਤ ਕੌਰ ਨੇ ਸੰਭਾਲਿਆ ਜਲੰਧਰ ਪੁਲਿਸ ਕਮਿਸ਼ਨਰ ਦਾ ਅਹੁਦਾ, ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਸਰਕਾਰ ਨੇ ਤਾਜ਼ਾ ਤਬਾਦਲਿਆਂ ਤਹਿਤ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਆਈ.ਪੀ.ਐੱਸ. ਅਧਿਕਾਰੀ ਧੰਨਪ੍ਰੀਤ ਕੌਰ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਅਹੁਦਾ ਸੰਭਾਲਦੇ ਹੋਏ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਦੀ ਬਹਾਲੀ ਲਈ ਸਖ਼ਤ ਹੁਕਮ ਜਾਰੀ ਕੀਤੇ।
ਨਸ਼ਿਆਂ ਅਤੇ ਅਪਰਾਧਾਂ ‘ਤੇ ਹੋਵੇਗੀ ਸਖ਼ਤ ਕਾਰਵਾਈ
ਧੰਨਪ੍ਰੀਤ ਕੌਰ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਾ ਤਸਕਰੀ ਅਤੇ ਅਪਰਾਧ ਨੂੰ ਰੋਕਣ ਲਈ ਨਵੇਂ ਤਰੀਕਿਆਂ ਦੀ ਚਰਚਾ ਕੀਤੀ। ਉਨ੍ਹਾਂ ਨੇ ਸੀ.ਸੀ.ਟੀ.ਵੀ. ਕੈਮਰੇ ਜਲਦੀ ਕਾਰਜਸ਼ੀਲ ਕਰਨ ਦੀ ਗੱਲ ਕਹੀ, ਤਾਂ ਜੋ ਸ਼ਹਿਰ ਵਿੱਚ ਕ੍ਰਾਈਮ ਕੰਟਰੋਲ ਕੀਤਾ ਜਾ ਸਕੇ।
ਧੰਨਪ੍ਰੀਤ ਕੌਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜਲਦੀ ਸਖ਼ਤ ਕਾਰਵਾਈ ਕਰਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਅਪਰਾਧ-ਮੁਕਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਸਵਪਨ ਸ਼ਰਮਾ ਨੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ
ਪਿਛਲੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਹੁਣ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕਮਾਨ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦਾ ਪਿਆਰ ਅਤੇ ਸਹਿਯੋਗ ਉਹ ਕਦੀ ਨਹੀਂ ਭੁਲਾ ਸਕਣਗੇ।