ਚੰਡੀਗੜ੍ਹ ‘ਚ ਅੱਜ ਸ਼ਾਮ 7 ਵਜੇ ਤੋਂ ਸਾਰੇ ਬਾਜ਼ਾਰ ਰਹਿਣਗੇ ਬੰਦ, ਡੀਸੀ ਨੇ ਜਾਰੀ ਕੀਤੇ ਹੁਕਮ
ਭਾਰਤ-ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ 7 ਵਜੇ ਤੋਂ ਸਾਰੇ ਬਾਜ਼ਾਰ ਬੰਦ ਰਹਿਣਗੇ।
ਡੀਸੀ ਨੇ ਸਪਸ਼ਟ ਕੀਤਾ ਕਿ ਇਹ ਹੁਕਮ ਸਿਰਫ਼ ਅੱਜ ਲਈ ਹੀ ਲਾਗੂ ਹੋਣਗੇ, ਅਤੇ ਜੇਕਰ ਅਗਲੇ ਦਿਨਾਂ ਵਿੱਚ ਵੀ ਇਹ ਫੈਸਲਾ ਜਾਰੀ ਰੱਖਣਾ ਹੋਇਆ ਤਾਂ ਇਸ ਬਾਰੇ ਵੱਖਰੀ ਸੂਚਨਾ ਜਾਰੀ ਕੀਤੀ ਜਾਵੇਗੀ।
ਇਹ ਫੈਸਲਾ ਸੁਰੱਖਿਆ ਕਾਰਨਾਂ ਦੇ ਤਹਿਤ ਲਿਆ ਗਿਆ ਹੈ, ਜਿਸਦਾ ਉਦੇਸ਼ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਕਰਨਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤ ਬਣੇ ਰਹਿਣ, ਅਫਵਾਵਾਂ ਤੋਂ ਬਚਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
ਕੋਈ ਸੁਰੱਖਿਆ ਜਾਂ ਐਮਰਜੈਂਸੀ ਸਬੰਧੀ ਲੋੜ ਹੋਣ ‘ਤੇ ਲੋਕ 112 ਜਾਂ 1073 ਨੰਬਰ ‘ਤੇ ਸੰਪਰਕ ਕਰ ਸਕਦੇ ਹਨ।