ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਜਾਰੀ ਕੀਤੇ ਬਕਾਏ ਰਾਹੀਂ ਵੱਡਾ ਫ਼ੈਸਲਾ
ਪੰਜਾਬ ਦੇ ਲੱਖਾਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ ਵੱਡੀ ਰਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਧੀਨ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਸੋਧੇ ਤਨਖਾਹ, ਪੈਨਸ਼ਨ, ਪਰਿਵਾਰਕ ਪੈਨਸ਼ਨ ਅਤੇ ਛੁੱਟੀ ਨਕਦੀਕਰਨ ਦੇ ਬਕਾਏ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਵਿੱਤ ਵਿਭਾਗ ਦੇ ਸਹਿਯੋਗ ਨਾਲ ਲਿਆ ਗਿਆ ਫ਼ੈਸਲਾ
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਵਿੱਤ ਵਿਭਾਗ ਦੇ ਸਹਿਯੋਗ ਨਾਲ ਲਿਆ ਗਿਆ ਹੈ। ਇਸ ਤਹਿਤ ਸਾਰੇ ਮিউਨਿਸਿਪਲ ਬੋਰਡਾਂ, ਕਾਰਪੋਰੇਸ਼ਨਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਆਪਣੇ ਸਧਨ ਅਨੁਸਾਰ ਇਹ ਬਕਾਏ ਜਾਰੀ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਵਿੱਤ ਵਿਭਾਗ ਵੱਲੋਂ ਨਹੀਂ ਮਿਲੇਗਾ ਵਾਧੂ ਫੰਡ
ਪੱਤਰ ਵਿੱਚ ਇਹ ਵੀ ਵਾਅਜ਼ੇ ਕੀਤਾ ਗਿਆ ਹੈ ਕਿ ਇਸ ਕਾਰਨ ਪੈਣ ਵਾਲਾ ਵਿੱਤੀ ਬੋਝ ਸੰਬੰਧਤ ਸੰਸਥਾਵਾਂ ਨੂੰ ਆਪਣੇ ਹੀ ਸਰੋਤਾਂ ਰਾਹੀਂ ਚੁਕਾਉਣਾ ਪਵੇਗਾ। ਵਿੱਤ ਵਿਭਾਗ ਵੱਲੋਂ ਕੋਈ ਵਾਧੂ ਗ੍ਰਾਂਟ ਜਾਂ ਕਰਜ਼ਾ ਨਹੀਂ ਦਿੱਤਾ ਜਾਵੇਗਾ।
ਪੁਰਾਣੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ
ਇਸਦੇ ਨਾਲ ਹੀ 8 ਜੁਲਾਈ 2022 ਨੂੰ ਜਾਰੀ ਕੀਤੇ ਪੱਤਰ ਰਾਹੀਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਸਬੰਧੀ ਦਿੱਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।
ਇਸ ਫੈਸਲੇ ਨਾਲ ਸੂਬੇ ਦੇ ਪੈਨਸ਼ਨ ਧਾਰਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।