ਪੰਜਾਬ ‘ਚ NRIs ਲਈ ਵੱਡੀ ਖ਼ਬਰ: ਮੰਤਰੀ ਧਾਲੀਵਾਲ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ ਵਿੱਚ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੀਜੀ ਆਨਲਾਈਨ NRI ਮਿਲਣੀ ਦਾ ਆਯੋਜਨ ਕੀਤਾ। ਇਹ ਮਿਲਣੀ ਸਿਵਲ ਸਕੱਤਰੇਤ-1 ਵਿੱਚ ਹੋਈ, ਜਿੱਥੇ ਉਨ੍ਹਾਂ ਨੇ ਵੀਡੀਓ-ਕਾਨਫਰੰਸਿੰਗ ਰਾਹੀਂ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਨੂੰ ਨਿੱਜੀ ਤੌਰ ’ਤੇ ਸੁਣਿਆ।
ਤੁਰੰਤ ਕਾਰਵਾਈ ਦੇ ਹੁਕਮ
ਮੰਤਰੀ ਧਾਲੀਵਾਲ ਨੇ A.D.G.P. (NRI ਮਾਮਲੇ) ਪ੍ਰਵੀਨ ਕੇ. ਸਿਨਹਾ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦੇ ਤੁਰੰਤ ਨਿਰਾਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਹ ਵਿਲੱਖਣ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲਾਗੂ ਕੀਤੀ ਗਈ ਹੈ, ਜਿਸ ਦਾ ਮਕਸਦ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਸ਼ੀਘਰ ਹੱਲ ਯਕੀਨੀ ਬਣਾਉਣਾ ਹੈ