ਪੰਜਾਬ ਵਿੱਚ ਟ੍ਰੈਵਲ ਏਜੰਟਾਂ ਨਾਲ ਜੁੜਾ ਵੱਡਾ ਖ਼ੁਲਾਸਾ, 92% ਏਜੰਟ ਨਾਜਾਇਜ਼ ਕੰਮ ਕਰ ਰਹੇ
ਪੰਜਾਬ ਵਿੱਚ ਟ੍ਰੈਵਲ ਏਜੰਟਾਂ ਨਾਲ ਸੰਬੰਧਿਤ ਵੱਡਾ ਖ਼ੁਲਾਸਾ ਹੋਇਆ ਹੈ, ਜਿਸ ਵਿੱਚ ਪਤਾ ਲੱਗਾ ਹੈ ਕਿ ਸੂਬੇ ਵਿੱਚ 92% ਟ੍ਰੈਵਲ ਏਜੰਟ ਨਾਜਾਇਜ਼ ਤੌਰ ‘ਤੇ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ, ਸੂਬੇ ਵਿੱਚ ਸਿਰਫ਼ 212 ਟ੍ਰੈਵਲ ਏਜੰਟਾਂ ਕੋਲ ਹੀ ਲਾਇਸੰਸ ਹਨ, ਜਿਨ੍ਹਾਂ ਵਿੱਚੋਂ 80 ਏਜੰਟਾਂ ਦੇ ਲਾਇਸੰਸ ਐਕਸਪਾਇਰ ਹੋ ਚੁੱਕੇ ਹਨ।
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਟ੍ਰੈਵਲ ਏਜੰਟਾਂ ਦਾ ਰਿਕਾਰਡ ਗੁਮ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕਿਸੇ ਵੀ ਟ੍ਰੈਵਲ ਏਜੰਟ ਦਾ ਰਿਕਾਰਡ ਕੇਂਦਰ ਸਰਕਾਰ ਕੋਲ ਮੌਜੂਦ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਫਰੀਦਕੋਟ, ਪਠਾਨਕੋਟ, ਫਿਰੋਜ਼ਪੁਰ, ਮਾਲੇਰਕੋਟਲਾ, ਫਾਜ਼ਿਲਕਾ ਤੇ ਮਾਨਸਾ ਸ਼ਾਮਲ ਹਨ।
ਸਖ਼ਤ ਕਾਰਵਾਈ ਦਾ ਐਲਾਨ, ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਦਰਜ
ਪੰਜਾਬ ਸਰਕਾਰ ਨੇ ਧੋਖੇਬਾਜ਼ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਇਸਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ, ਜਿਥੇ 126 ਡਿਪੋਰਟ ਹੋਏ ਲੋਕਾਂ ਵਿੱਚੋਂ ਸਿਰਫ਼ 4 ਲੋਕਾਂ ਨੇ ਹੀ ਸ਼ਿਕਾਇਤ ਦਰਜ ਕਰਵਾਈ ਹੈ।