Punjab News: ਬਾਈਕ ਸਵਾਰਾਂ ਨੇ ਬੱਚੇ ਨੂੰ ਕੀਤਾ ਅਗਵਾ, ਰੌਲਾ ਪਾਉਣ ਤੇ ਹੋਏ ਫਰਾਰ, ਦੇਖੋ ਵੀਡੀਓ

ਲੁਧਿਆਣਾ: ਰਾਮ ਨਗਰ ਦੇ ਮੁੰਡੀਆ ਇਲਾਕੇ ‘ਚ ਤਿੰਨ ਬੱਚੇ ਘੁੰਮ ਰਹੇ ਸਨ। ਇਸ ਦੌਰਾਨ ਬਾਈਕ ਸਵਾਰ ਨੇ ਬੱਚੇ ਨੂੰ ਚੁੱਕ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਬਾਕੀ ਦੋ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਬਾਈਕ ਸਵਾਰ ਘਬਰਾ ਕੇ ਬੱਚੇ ਨੂੰ ਛੱਡ ਕੇ ਫਰਾਰ ਹੋ ਗਿਆ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਾਈਕ ਸਵਾਰ ਤਿੰਨ ਨੌਜਵਾਨ ਆਉਂਦੇ ਹਨ ਅਤੇ ਇੱਕ ਬੱਚੇ ਨੂੰ ਨਾਲ ਲੈ ਕੇ ਜਾਣ ਦੀ ਕੋਸ਼ਿਸ਼ ਕਰਦੇ ਹਨ। ਬਾਕੀ ਦੋ ਬੱਚੇ ਰੌਲਾ ਪਾ ਕੇ ਪਿੱਛੇ ਭੱਜਦੇ ਹਨ। ਜਿਸ ਤੋਂ ਬਾਅਦ ਉਹ ਉਕਤ ਬੱਚੇ ਨੂੰ ਕੁਝ ਦੂਰੀ ‘ਤੇ ਛੱਡ ਕੇ ਭੱਜ ਗਿਆ। ਇਸ ਮਾਮਲੇ ਸਬੰਧੀ ਲੋਕਾਂ ਨੇ ਦੋਸ਼ ਲਾਇਆ ਹੈ ਕਿ ਦੇਰ ਰਾਤ ਤੱਕ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵੀ ਪੀਸੀਆਰ ਗਸ਼ਤ ਨਹੀਂ ਕਰਦੀ, ਜਿਸ ਕਾਰਨ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੇ ਸੋਹਣ ਨੇ ਦੱਸਿਆ ਕਿ ਉਹ ਰਾਤ ਦਾ ਖਾਣਾ ਖਾਣ ਤੋਂ ਬਾਅਦ ਦੂਜੇ ਬੱਚਿਆਂ ਨਾਲ ਸੈਰ ਕਰਨ ਗਿਆ ਸੀ। ਇਸ ਦੌਰਾਨ ਬਾਈਕ ਸਵਾਰ ਨੌਜਵਾਨਾਂ ਨੇ ਉਸ ਨੂੰ ਕਾਲਰ ਨਾਲ ਫੜ ਲਿਆ ਅਤੇ ਉਸ ਨੂੰ ਭਜਾ ਕੇ ਲੈ ਗਏ। ਪਰ ਉਸਦੇ ਦੂਜੇ ਦੋਸਤਾਂ ਨੇ ਰੌਲਾ ਪਾ ਦਿੱਤਾ । ਜਿਸ ਤੋਂ ਬਾਅਦ ਬਾਈਕ ਸਵਾਰ ਮੌਕੇ ਤੋਂ ਫਰਾਰ ਹੋ ਗਏ। ਬੱਚੇ ਦੀ ਦਾਦੀ ਨੇ ਦੱਸਿਆ ਕਿ ਬੱਚਾ ਦੇਰ ਰਾਤ ਸੈਰ ਕਰਨ ਗਿਆ ਸੀ। ਇਸ ਦੌਰਾਨ ਬਾਈਕ ਸਵਾਰ ਉਸ ਨੂੰ ਆਪਣੇ ਨਾਲ ਲੈ ਜਾਣ ਲੱਗੇ। ਬੱਚੇ ਨੇ ਦੰਦ ਮਾਰ ਕੇ ਆਪਣੀ ਜਾਨ ਬਚਾਈ, ਜਿਸ ਤੋਂ ਬਾਅਦ ਬੱਚੇ ਨੇ ਘਰ ਜਾ ਕੇ ਘਟਨਾ ਦੀ ਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਥਾਣਾ ਜਮਾਲਪੁਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਪਰ ਜਦੋਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਤਾਂ ਉਹ ਹੱਕੇ-ਬੱਕੇ ਰਹਿ ਗਏ।

ਇੱਕ ਹੋਰ ਵਿਅਕਤੀ ਨੇ ਕਿਹਾ ਕਿ ਪੁਲਿਸ ਨੂੰ ਇਲਾਕੇ ਵਿੱਚ ਗਸ਼ਤ ਵਧਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਇੱਕ ਹੋਰ ਪੀੜਤ ਪਰਿਵਾਰ ਬੱਚੇ ਦੇ ਅਗਵਾ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਆਇਆ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਥਾਣੇ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ।

Leave a Reply

Your email address will not be published. Required fields are marked *