ਚੰਡੀਗੜ੍ਹ ਹਵਾਈ ਅੱਡਾ ਕੀਤਾ ਗਿਆ ਬੰਦ, ਸਾਰੀਆਂ ਉਡਾਣਾਂ ਰੱਦ
ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਕਰਦਿਆਂ ‘ਆਪਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਵਿਚ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲੇ ਕੀਤੇ ਗਏ।
ਇਸ ਦੀ ਪ੍ਰਤੀਕਿਰਿਆ ਵਜੋਂ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੋਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਦੁਪਹਿਰ 12 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਹਵਾਈ ਅੱਡਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਯਾਤਰੀਆਂ ਨੂੰ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।