ਬਾਬਾ ਸਾਹਿਬ ਦੀ ਮੂਰਤੀ ਤੋੜਣ ਦੇ ਮਾਮਲੇ ‘ਚ CM ਮਾਨ ਨੇ ਦਿੱਤੇ ਸਖ਼ਤ ਨਿਰਦੇਸ਼
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।
ਮਾਨ ਨੇ ਘਟਨਾ ਨੂੰ ਦੱਸਿਆ ਨਿੰਦਣਯੋਗ
CM ਮਾਨ ਨੇ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰਦੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਦੋਸ਼ੀ ਹੋ ਚੁੱਕਾ ਹੈ ਗ੍ਰਿਫ਼ਤਾਰ
ਪੁਲਸ ਨੇ ਮੂਰਤੀ ਨੂੰ ਤੋੜਣ ਵਾਲੇ ਮੁਲਜ਼ਮ ਨੂੰ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਕੋਈ ਵੀ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
CM ਮਾਨ ਦਾ ਟਵੀਟ
ਮੁੱਖ ਮੰਤਰੀ ਨੇ ਟਵੀਟ ਕੀਤਾ,
“ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।”
ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼
CM ਮਾਨ ਨੇ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਕੜੇ ਨਿਰਦੇਸ਼ ਜਾਰੀ ਕੀਤੇ ਹਨ।