ਪਹਿਲਗਾਮ ਹਮਲੇ ਤੋਂ ਬਾਅਦ CM ਮਾਨ ਵੱਲੋਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਹਾਈ ਲੈਵਲ ਮੀਟਿੰਗ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ ‘ਤੇ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 11 ਵਜੇ ਆਪਣੇ ਨਿਵਾਸ ਸਥਾਨ ‘ਤੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਪੰਜਾਬ ਦੀ ਅੰਦਰੂਨੀ ਸੁਰੱਖਿਆ ਦੀ ਸੰਭਾਵਤ ਚੁਣੌਤੀਆਂ ਨੂੰ ਧਿਆਨ ਵਿਚ ਰੱਖਦਿਆਂ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਸੂਬੇ ‘ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੰਵੇਦਨਸ਼ੀਲ ਥਾਵਾਂ ਉੱਤੇ ਵਿਸ਼ੇਸ਼ ਚੌਕਸੀ ਰੱਖਣ ‘ਤੇ ਵਿਚਾਰ ਕੀਤਾ ਜਾਵੇਗਾ।
CM ਮਾਨ ਨੇ ਸਾਰੇ ਅਧਿਕਾਰੀਆਂ ਨੂੰ ਸਾਵਧਾਨ ਰਹਿਣ ਅਤੇ ਕਿਸੇ ਵੀ ਸੰਭਾਵਿਤ ਖਤਰੇ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ।