ਤਹਿਸੀਲਦਾਰਾਂ ਦੀ ਹੜਤਾਲ ‘ਤੇ CM ਮਾਨ ਦਾ ਵੱਡਾ ਐਕਸ਼ਨ
ਪੰਜਾਬ ‘ਚ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਸਬ-ਰਜਿਸਟਰਾਰਾਂ ਵੱਲੋਂ ਸਮੂਹਿਕ ਛੁੱਟੀ ‘ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ ਆ ਗਏ ਹਨ। CM ਮਾਨ ਨੇ ਤਹਿਸੀਲਾਂ ਦੇ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਮਾਨ ਅੱਜ ਖੁਦ ਤਹਿਸੀਲ ਦਫ਼ਤਰਾਂ ਦੇ ਦੌਰੇ ‘ਤੇ ਹਨ ਅਤੇ ਕੁਝ ਹੀ ਸਮੇਂ ‘ਚ ਖਰੜ ਪਹੁੰਚਣ ਵਾਲੇ ਹਨ। ਉਨ੍ਹਾਂ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਹੈ, ਪਰ ਤਹਿਸੀਲਦਾਰ ਭ੍ਰਿਸ਼ਟ ਅਧਿਕਾਰੀਆਂ ਦੇ ਹੱਕ ‘ਚ ਹੜਤਾਲ ‘ਤੇ ਹਨ।
“ਲੋਕਾਂ ਦੇ ਕੰਮ ਨਹੀਂ ਰੁਕਣੇ ਦੇਵਾਂਗੇ”
CM ਮਾਨ ਨੇ ਕਿਹਾ ਕਿ ਲੋਕਾਂ ਨੂੰ ਹੜਤਾਲ ਕਾਰਨ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਾਉਣ ਲਈ ਤਹਿਸੀਲਾਂ ਦੇ ਕੰਮ ਹੋਰ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਹੁਣ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਹ ਲੋਕ ਫੈਸਲਾ ਕਰਨਗੇ।”