ਸੁਖਬੀਰ ਬਾਦਲ ‘ਤੇ ਹਮਲੇ ਮਗਰੋਂ CM ਮਾਨ ਦੀ ਪ੍ਰੈੱਸ ਕਾਨਫਰੰਸ: ਪੁਲਿਸ ਦੀ ਮੁਸ਼ਤੈਦੀ ਦੀ ਸਿਰਾਹਣਾ, ਡੂੰਘੀ ਜਾਂਚ ਦੇ ਨਿਰਦੇਸ਼
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਮੁਸ਼ਤੈਦੀ ਕਾਰਨ ਅੱਜ ਇਕ ਵੱਡੀ ਘਟਨਾ ਟਲ ਗਈ। ਉਨ੍ਹਾਂ ਦੱਸਿਆ ਕਿ ਹਮਲੇ ਦੀ ਪੂਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰੈੱਸ ਕਾਨਫਰੰਸ ਦੇ ਮੁੱਖ ਬਿੰਦੂ
- CM ਮਾਨ ਨੇ ਦੱਸਿਆ ਕਿ IG, SP ਸਮੇਤ 175 ਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਤਾਇਨਾਤ ਸਨ। ਸਿਵਲ ਵਰਦੀ ‘ਚ ਮੌਜੂਦ ਪੁਲਿਸ ਕਰਮਚਾਰੀਆਂ ਨੇ ਚੁਸਤ ਕਾਰਵਾਈ ਕਰਕੇ ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
- ਹਮਲੇ ਦੀ ਨਿਖੇਧੀ:
CM ਨੇ ਕਿਹਾ ਕਿ ਜਿਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉਥੇ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਹੈ। - ਜਾਂਚ ਦੇ ਨਿਰਦੇਸ਼:
ਭਗਵੰਤ ਮਾਨ ਨੇ ਦੱਸਿਆ ਕਿ ਉਹ ਡੀ.ਜੀ.ਪੀ. ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹਨ। ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। - ਸ਼ਰਧਾਲੂਆਂ ਦੀ ਸੁਰੱਖਿਆ ਤੇ ਮੁਸ਼ਤੈਦੀ:
CM ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਤਲਾਸ਼ੀ ਨਹੀਂ ਕੀਤੀ ਜਾ ਸਕਦੀ, ਪਰ ਪੁਲਿਸ ਸੁਰੱਖਿਆ ਦੇ ਮੁਲਾਜ਼ਮ ਪੂਰੀ ਮੁਸ਼ਤੈਦੀ ਨਾਲ ਡਿਊਟੀ ਨਿਭਾ ਰਹੇ ਹਨ। - ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖਿਲਾਫ਼ ਵਾਰਨਿੰਗ:
CM ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੇ ਯਤਨਾਂ ਨੂੰ ਕਦਾਚਿਤ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੁਲਿਸ ਦੀ ਪ੍ਰਸ਼ੰਸਾ
CM ਨੇ ਹਮਲੇ ਨੂੰ ਨਾਕਾਮ ਬਣਾਉਣ ਲਈ ਪੰਜਾਬ ਪੁਲਿਸ ਦੀ ਮੁਸ਼ਤੈਦੀ ਅਤੇ ਜਿੰਮੇਵਾਰੀ ਦੀ ਖ਼ਾਸ ਤੌਰ ‘ਤੇ ਸਿਰਾਹਣਾ ਕੀਤੀ। ਉਨ੍ਹਾਂ ਕਿਹਾ ਕਿ ਸਖ਼ਤ ਕਾਰਵਾਈ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ।