ਅੰਬੇਡਕਰ ਜਯੰਤੀ ਮੌਕੇ CM ਮਾਨ ਵੱਲੋਂ SC ਭਾਈਚਾਰੇ ਨੂੰ ਵਿਸ਼ੇਸ਼ ਤੋਹਫ਼ਾ
ਅੱਜ ਦੇਸ਼ ਭਰ ਵਿਚ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਮੁੱਖ ਮੰਤਰੀ ਮਾਨ ਸਮਾਗਮ ਦੌਰਾਨ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੀ ਵੰਡਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨੇ — ਬਰਾਬਰਤਾ ਅਤੇ ਸਿੱਖਿਆ ਦਾ ਅਧਿਕਾਰ — ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੱਤੀ ਕਿ ਸਾਲ 2024-25 ਦੌਰਾਨ SC ਵਿਦਿਆਰਥੀਆਂ ਲਈ 301.20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ, ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੀ ਰਾਸ਼ੀ ਰਾਖੀ ਗਈ ਹੈ।
ਸਰਕਾਰ ਵੱਲੋਂ ਇਹ ਕਦਮ SC ਭਾਈਚਾਰੇ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਵੱਲ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਪੈਰਾਹ ਹੈ।