ਠੰਡੀਆਂ ਹਵਾਵਾਂ ਨੇ ਪੰਜਾਬ ‘ਚ ਲਿਆਂਦੀ ਰਾਹਤ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਵੇਂ ਰਹੇਗਾ ਮੌਸਮ
ਪੰਜਾਬ ‘ਚ ਬੀਤੇ ਕੁਝ ਦਿਨਾਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇ ਚੱਲਦੇ, ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਇਹ ਪਰਿਵਰਤਨ ਪਹਾੜੀ ਇਲਾਕਿਆਂ, ਖ਼ਾਸ ਕਰਕੇ ਜੰਮੂ-ਕਸ਼ਮੀਰ ‘ਚ ਹੋਈ ਬਰਫਬਾਰੀ ਦਾ ਨਤੀਜਾ ਹੈ, ਜਿਸ ਕਾਰਨ ਪੰਜਾਬ ‘ਚ ਵੀ ਠੰਡੀਆਂ ਹਵਾਵਾਂ ਵਧੀਆਂ ਹਨ।
ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦੋ ਦਿਨਾਂ ਤਕ ਇਹ ਮੌਸਮ ਜਾਰੀ ਰਹੇਗਾ ਅਤੇ ਤਾਪਮਾਨ ਹੋਰ ਡਿੱਗ ਸਕਦਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, ਅਗਲੇ 48 ਘੰਟਿਆਂ ‘ਚ ਤਾਪਮਾਨ 3 ਤੋਂ 4 ਡਿਗਰੀ ਤਕ ਘੱਟ ਹੋ ਸਕਦਾ ਹੈ। ਨਾਲ ਹੀ, ਅੱਜ ਪੰਜਾਬ ਦੇ ਕਈ ਹਿਸਿਆਂ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, 30 ਮਾਰਚ ਤੋਂ ਬਾਅਦ ਤਾਪਮਾਨ ਵਧੇਗਾ ਅਤੇ ਗਰਮੀ ਦਾ ਅਹਿਸਾਸ ਦੁਬਾਰਾ ਵਧਣ ਦੀ ਉਮੀਦ ਹੈ।