CP ਨੇ 500 ਤੋਂ ਵੱਧ ਮੀਟਿੰਗਾਂ ਕਰਕੇ ਪ੍ਰੋਜੈਕਟ ਸਹਿਯੋਗ ਨੂੰ ਤੇਜ਼ ਕੀਤਾ , ਜਲੰਧਰ ਨੂੰ ਅਪਰਾਧ ਮੁਕਤ ਬਣਾਉਣ ਲਈ ਲੋਕਾਂ ਦਾ ਪੂਰਾ ਸਹਿਯੋਗ ਮੰਗਦਾ ਹਾਂ

ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਬੁੱਧਵਾਰ ਨੂੰ ਜਲੰਧਰ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਲਈ ਆਮ ਲੋਕਾਂ ਤੋਂ ਪੂਰਨ ਸਹਿਯੋਗ ਅਤੇ ਸਹਿਯੋਗ ਦੀ ਮੰਗ ਕੀਤੀ।

ਪੁਲਿਸ ਕਮਿਸ਼ਨਰ ਨੇ ਇੱਕ ਮਹੀਨਾ ਸਹਿਯੋਗ ਮੁਹਿੰਮ ਦੇ ਸਬੰਧ ਵਿੱਚ ਕਰਵਾਏ ਸਮਾਗਮ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ 850 ਸੰਸਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇੱਕ ਮਹੀਨੇ ਦੌਰਾਨ ਪੁਲਿਸ ਨੇ ਇਨ•ਾਂ ਸੰਸਥਾਵਾਂ ਨਾਲ 500 ਤੋਂ ਵੱਧ ਮੀਟਿੰਗਾਂ ਕਰਕੇ ਜੁਰਮ ਨੂੰ ਨੱਥ ਪਾਉਣ ਲਈ ਉਨ•ਾਂ ਦਾ ਸਹਿਯੋਗ ਲਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮੁੱਖ ਮਕਸਦ ਸ਼ਹਿਰ ਵਿੱਚ ਅਪਰਾਧ ਦਰ ਨੂੰ ਰੋਕਣ ਲਈ ਜਨਤਕ ਪੁਲਿਸ ਦੀ ਭਾਗੀਦਾਰੀ ਨੂੰ ਵਧਾਉਣਾ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਦਾ ਮੁੱਖ ਜ਼ੋਰ ਅਪਰਾਧ ਨੂੰ ਰੋਕਣਾ, ਟ੍ਰੈਫਿਕ ਦੀ ਸਮੱਸਿਆ ਨੂੰ ਰੋਕਣਾ ਅਤੇ ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ 500 ਤੋਂ ਵੱਧ ਮੀਟਿੰਗਾਂ ਦੌਰਾਨ ਆਮ ਲੋਕਾਂ ਦੇ ਵਿਚਾਰ ਲਏ ਗਏ ਅਤੇ ਫਿਰ ਇਸ ’ਤੇ ਕਾਰਵਾਈ ਕੀਤੀ ਗਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਜਾਣਕਾਰੀ ਦੇ ਆਧਾਰ ’ਤੇ ਤਿੰਨ ਸ਼੍ਰੇਣੀਆਂ ’ਤੇ ਆਧਾਰਿਤ ਕਾਰਜ ਯੋਜਨਾ ਉਲੀਕੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਦਾ ਉਦੇਸ਼ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣਾ ਹੈ ਜਿਸ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੂਲ ਮੰਤਵ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਤਾਲਮੇਲ ਅਤੇ ਸੰਚਾਰ ਨੂੰ ਯਕੀਨੀ ਬਣਾਉਣਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਆਮ ਲੋਕਾਂ ਰਾਹੀਂ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਲਈ ਫੀਡਬੈਕ ਇਸ ਮੁਹਿੰਮ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਹੈ।

ਪੁਲਿਸ ਕਮਿਸ਼ਨਰ ਨੇ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਅਤੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਇਸ ਦੇ ਵਸਨੀਕਾਂ ਨੂੰ ਦਰਪੇਸ਼ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨਾ, ਅਪਰਾਧਾਂ ਦਾ ਪਤਾ ਲਗਾਉਣਾ ਅਤੇ ਨਿਗਰਾਨੀ ਕਰਨਾ ਪੁਲਿਸ ਦਾ ਮੁੱਢਲਾ ਫਰਜ਼ ਹੈ ਅਤੇ ਕਮਿਸ਼ਨਰੇਟ ਪੁਲਿਸ ਇਸ ਲਈ ਵਚਨਬੱਧ ਹੈ। ਉਧਰ, ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਆਮ ਲੋਕਾਂ ਦਾ ਸਰਗਰਮ ਸਹਿਯੋਗ ਜ਼ਰੂਰੀ ਹੈ ਜਿਸ ਲਈ ਇਹ ਮੁਹਿੰਮ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।

ਇਸ ਮੀਟਿੰਗ ਵਿੱਚ ਜਲੰਧਰ ਦੇ ਉੱਗੇ ਕਾਰੋਬਾਰੀ ਰਮੇਸ਼ ਮਿੱਤਲ, ਨਿਤਿਨ ਕੋਹਲੀ ਤੇ ਕਈ ਹੋਰ ਸ਼ਾਮਲ ਸਨ।

Leave a Reply

Your email address will not be published. Required fields are marked *