ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਨਾਭਾ ਦੇ ਹੀਰਾ ਮਹਿਲ ਦਾ ਕੀਤਾ ਵਿਸ਼ੇਸ਼ ਦੌਰਾ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਭਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਵਿਖੇ ਸੰਗਤ ਨੂੰ ਦਰਸ਼ਨ ਦਿੱਤੇ। ਇਸ ਤੋਂ ਬਾਅਦ, ਉਹ ਨਾਭਾ ਦੇ ਇਤਿਹਾਸਕ ਹੀਰਾ ਮਹਿਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਹਿਲ ਦਾ ਵਿਸ਼ੇਸ਼ ਦੌਰਾ ਕੀਤਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਲਗਭਗ 2 ਘੰਟੇ ਹੀਰਾ ਮਹਿਲ ਵਿਚ ਰਹੇ।
ਇਸ ਮੌਕੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਰਾਣੀ ਪ੍ਰੀਤੀ ਸਿੰਘ, ਜੋ ਮਹਾਰਾਜਾ ਹੀਰਾ ਸਿੰਘ ਦੇ ਵੰਸ਼ਜ ਹਨ, ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ, ਕਿਉਂਕਿ ਬਾਬਾ ਗੁਰਿੰਦਰ ਢਿੱਲੋਂ ਪਹਿਲੀ ਵਾਰ ਨਾਭਾ ਆਏ ਹਨ।
ਸੰਗਤਾਂ ਵਿਚ ਉਤਸ਼ਾਹ, ਵਿਧਾਇਕ ਵੱਲੋਂ ਭੇਟ
ਬਾਬਾ ਗੁਰਿੰਦਰ ਢਿੱਲੋਂ ਦੀ ਆਮਦ ਨਾਲ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸੰਗਤਾਂ ਦੂਰ-ਦੂਰੋਂ ਉਨ੍ਹਾਂ ਦੇ ਦਰਸ਼ਨ ਲਈ ਪਹੁੰਚੀਆਂ। ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਬਾਬਾ ਗੁਰਿੰਦਰ ਢਿੱਲੋਂ ਨੂੰ “ਮਹਾਨ ਸ਼ਬਦ ਕੋਸ਼” ਵੀ ਭੇਟ ਕੀਤਾ।
ਰਾਣੀ ਪ੍ਰੀਤੀ ਸਿੰਘ ਅਤੇ ਉਨ੍ਹਾਂ ਦੇ ਬੇਟੇ ਅਭੈਉਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਬਾਬਾ ਜੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਹੀਰਾ ਮਹਿਲ ਆਉਣ ਦੀ ਬੇਨਤੀ ਕੀਤੀ ਗਈ ਸੀ, ਜੋ ਹੁਣ ਪੂਰੀ ਹੋਈ ਹੈ।