ਤਰਨਤਾਰਨ ਨਗਰ ਕੌਂਸਲ ਦੀਆਂ ਆਮ ਚੋਣਾਂ 2 ਮਾਰਚ 2025 ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਨੇ 2 ਮਾਰਚ ਤੋਂ 3 ਮਾਰਚ ਸਵੇਰੇ 10 ਵਜੇ ਤੱਕ ਨਗਰ ਕੌਂਸਲ ਹੱਦੂਦ ਅੰਦਰ ‘ਡਰਾਈ ਡੇ’ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਪਾਬੰਦੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਲਾਗੂ ਕੀਤੀ ਗਈ ਹੈ। ਇਸ ਦੌਰਾਨ ਨਗਰ ਕੌਂਸਲ ਹੱਦੂਦ ਵਿੱਚ ਸ਼ਰਾਬ ਦੀ ਵਿਕਰੀ ਅਤੇ ਵੰਡ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।