ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ ‘ਤੇ ਫ਼ਾਇਰਿੰਗ
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾਉਂਦੇ ਹੋਏ ਸੁਖਬੀਰ ਸਿੰਘ ਬਾਦਲ ‘ਤੇ ਗੋਲ਼ੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਦੇ ਦੂਜੇ ਦਿਨ ਸੇਵਾਦਾਰ ਵਜੋਂ ਬੈਠੇ ਸਨ, ਜਦੋਂ ਇਹ ਹਮਲਾ ਹੋਇਆ।
ਇਹ ਵਾਕਿਆ ਇੰਟੈਲੀਜੈਂਸ ਏਜੰਸੀਆਂ ਦੀ ਕਾਰਗੁਜ਼ਾਰੀ ‘ਤੇ ਵੱਡਾ ਸਵਾਲ ਖੜ੍ਹਦਾ ਹੈ। ਬਾਦਲ, ਦੇਸ਼ ਦੇ ਪ੍ਰਮੁੱਖ ਸਿੱਖ ਆਗੂ ਹੋਣ ਦੇ ਨਾਲ, ਜਨਤਕ ਥਾਵਾਂ ‘ਤੇ ਸੇਵਾ ਨਿਭਾ ਰਹੇ ਸਨ। ਇਸ ਹਮਲੇ ਨੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।
ਇੰਟੈਲੀਜੈਂਸ ਵਿਭਾਗ ਨੂੰ ਇਸ ਮਾਮਲੇ ਵਿੱਚ ਜ਼ਿਆਦਾ ਸੁਚੇਤ ਹੋਣ ਦੀ ਲੋੜ ਸੀ। ਹਮਲੇ ਦੀ ਜਾਂਚ ਅਤੇ ਦੋਸ਼ੀਆਂ ਨੂੰ ਕਬੂ ਕਹਿਣ ਲਈ ਜਾਂਚ ਜਾਰੀ ਹੈ।