ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ, ਯਾਤਰੀਆਂ ਲਈ ਜਾਰੀ ਹੋਈ ਮਹੱਤਵਪੂਰਨ ਹਦਾਇਤ
ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰੀ ਜਾਣਕਾਰੀ ਮੁਤਾਬਕ, 12 ਮਈ ਦੀ ਸਵੇਰ 10:30 ਵਜੇ ਤੋਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਦੇ ਸੰਚਾਲਨ ਨੂੰ ਦੁਬਾਰਾ ਚਾਲੂ ਕਰ ਦਿੱਤਾ ਗਿਆ ਹੈ।
ਹਵਾਈ ਅੱਡਾ ਅਥਾਰਟੀ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਉਡਾਣ ਦੀ ਸਹੀ ਜਾਣਕਾਰੀ ਲਈ ਆਪਣੀ ਏਅਰਲਾਈਨ ਨਾਲ ਸੰਪਰਕ ਕਰਣ। ‘ਆਪਰੇਸ਼ਨ ਸਿੰਦੂਰ’ ਦੇ ਚਲਦੇ ਹਵਾਈ ਸੁਰੱਖਿਆ ਕਾਰਣ, ਕੁਝ ਦਿਨਾਂ ਲਈ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ।
ਹੁਣ ਲਗਭਗ ਇੱਕ ਹਫ਼ਤੇ ਬਾਅਦ ਹਵਾਈ ਅੱਡੇ ‘ਤੇ ਆਮ ਸਰਗਰਮੀਆਂ ਮੁੜ ਰਵਾਨਗੀ ਪਕੜ ਰਹੀਆਂ ਹਨ। ਪ੍ਰਤੀ ਦਿਨ ਲਗਭਗ 50 ਘਰੇਲੂ ਅਤੇ 2 ਕੌਮਾਂਤਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ। ਇਸ ਨਾਲ ਯਾਤਰੀਆਂ ਦੀ ਆਵਾਜਾਈ ਵਿੱਚ ਵੀ ਵਾਧਾ ਹੋਇਆ ਹੈ।
ਅੰਕੜਿਆਂ ਅਨੁਸਾਰ, ਹਰ ਰੋਜ਼ ਕਰੀਬ 15,000 ਯਾਤਰੀ ਹਵਾਈ ਅੱਡੇ ਰਾਹੀਂ ਯਾਤਰਾ ਕਰ ਰਹੇ ਹਨ, ਜਿਸ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਵੀ ਸ਼ਾਮਲ ਹਨ।