ਗਿੱਪੀ ਗਰੇਵਾਲ ਨੂੰ ਧਮਕੀਆਂ ਦੇ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਬਰੀ
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਮੋਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬੁੱਧਵਾਰ ਨੂੰ ਬਰੀ ਕਰ ਦਿੱਤਾ।
ਅਦਾਲਤ ਨੇ ਇਹ ਫ਼ੈਸਲਾ ਪੁਲਸ ਵੱਲੋਂ ਪੇਸ਼ ਕੀਤੇ ਸਬੂਤਾਂ ਦੀ ਨਾਕਾਫ਼ੀ ਦੇ ਆਧਾਰ ’ਤੇ ਸੁਣਾਇਆ। ਪੁਲਸ ਵੁਆਇਸ ਮੈਸੇਜ ਅਤੇ ਚੈਟ ਰਿਕਾਰਡ ਜਿਹੇ ਠੋਸ ਸਬੂਤ ਪੇਸ਼ ਕਰਨ ’ਚ ਅਸਫਲ ਰਹੀ। ਸਰਕਾਰੀ ਧਿਰ ਮੁਲਜ਼ਮਾਂ ਖ਼ਿਲਾਫ਼ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ, ਜਿਸ ਕਾਰਨ ਅਦਾਲਤ ਨੇ ਦੋਵੇਂ ਨੂੰ ਬਰੀ ਕਰ ਦਿੱਤਾ।