29 ਅਪ੍ਰੈਲ ਨੂੰ ਪੰਜਾਬ ’ਚ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਅਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਮੰਗਲਵਾਰ, 29 ਅਪ੍ਰੈਲ 2025 ਨੂੰ ਭਗਵਾਨ ਪਰਸ਼ੂ ਰਾਮ ਜਯੰਤੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
ਇਹ ਛੁੱਟੀ ਪੰਜਾਬ ਸਰਕਾਰ ਦੇ ਛੁੱਟੀਆਂ ਦੇ ਕੈਲੰਡਰ ਅਨੁਸਾਰ ਮਨਾਈ ਜਾਵੇਗੀ। ਅਪ੍ਰੈਲ ਮਹੀਨੇ ਦੌਰਾਨ ਇਹ ਹੋਰ ਇੱਕ ਗਜ਼ਟਿਡ ਛੁੱਟੀ ਹੋਵੇਗੀ, ਜਦ ਪੰਜਾਬ ਵਾਸੀਆਂ ਨੂੰ ਰਾਜ ਸਰਕਾਰ ਵੱਲੋਂ ਅਰਾਮ ਮਿਲੇਗਾ।
ਧਾਰਮਿਕ ਮਹੱਤਤਾ ਰੱਖਣ ਵਾਲੀ ਪਰਸ਼ੂ ਰਾਮ ਜਯੰਤੀ ਦੇ ਮੌਕੇ ਉੱਤੇ ਲੋਕ ਭਗਵਾਨ ਪਰਸ਼ੂ ਰਾਮ ਦੀ ਪੂਜਾ-ਅਰਾਧਨਾ ਕਰਦੇ ਹਨ। ਇਸ ਦਿਨ ਕਈ ਥਾਵਾਂ ’ਤੇ ਸ਼ੋਭਾ ਯਾਤਰਾਵਾਂ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ।