ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲਿਆਂ ਲਈ ਵੱਡੀ ਖ਼ਬਰ, ਜਲਦੀ ਕਰੋ ਇਹ ਕੰਮ
ਗਰਮੀਆਂ ਨੇੜੇ ਆਉਂਦਿਆਂ ਹੀ ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ। ਪਿਛਲੇ 6 ਮਹੀਨਿਆਂ ਵਿੱਚ, ਵਿਭਾਗ ਨੂੰ 20,915 ਨਵੀਆਂ ਅਰਜ਼ੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ 18,694 ਖ਼ਪਤਕਾਰਾਂ ਨੂੰ ਬਿਜਲੀ ਕੁਨੈਕਸ਼ਨ ਜਾਰੀ ਕਰ ਦਿੱਤੇ ਗਏ ਹਨ। ਬਾਕੀ 2,221 ਬਿਨੈਕਾਰਾਂ ਦੇ ਘਰਾਂ, ਵਪਾਰਕ ਅਤੇ ਉਦਯੋਗਿਕ ਖੇਤਰਾਂ ਵਿੱਚ ਮੀਟਰ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।
ਪੰਜਾਬ ਸਰਕਾਰ ਨੇ ਨਵੀਆਂ ਕਾਲੋਨੀਆਂ ਵਿੱਚ ਬਿਜਲੀ ਕੁਨੈਕਸ਼ਨ ਲਈ ਨਿਯਮ ਆਸਾਨ ਕੀਤੇ ਹਨ, ਜਿਸ ਕਾਰਨ ਅਰਜ਼ੀਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾ ਰਿਹਾ ਹੈ। ਚੀਫ਼ ਇੰਜਨੀਅਰ ਜਗਦੇਵ ਸਿੰਘ ਹਾਂਸ ਮੁਤਾਬਕ, ਬਕਾਇਆ ਕੁਨੈਕਸ਼ਨ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ, ਅਤੇ ਵਿਭਾਗ ਦੀ ਟੀਮ ਇਸ ਕੰਮ ‘ਤੇ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ।